ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਣ ਵਾਲੇ ਅਨਿਲ ਜੋਸ਼ੀ ਨੂੰ BJP ਨੇ ਦਿਖਾਇਆ ਬਾਹਰ ਦਾ ਰਸਤਾ

0
1532

ਚੰਡੀਗੜ੍ਹ | ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਣ ਦਾ ਖਮਿਆਜ਼ਾ ਭੁੱਗਤਣਾ ਪਿਆ ਹੈ, ਜਿਸ ਕਰਕੇ ਉਨ੍ਹਾਂ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ।

ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ ਇਹ ਜਾਣਕਾਰੀ ਦਿੱਤੀ ਗਈ ਕਿ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਅਨਿਲ ਜੋਸ਼ੀ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ।

ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਗਵਰਨਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਦੇ ਖਿਲਾਫ਼ ਬੋਲ ਰਹੇ ਸਨ, ਜੋ ਪਾਰਟੀ ਵਿਰੋਧੀ ਹੈ। ਇਸ ਲਈ ਸੂਬਾ ਭਾਜਪਾ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਅਤੇ 2 ਦਿਨਾਂ ‘ਚ ਜਵਾਬ ਦੇਣ ਲਈ ਕਿਹਾ ਸੀ।

ਉਨ੍ਹਾਂ ਕਿਹਾ ਕਿ ਜੋਸ਼ੀ ਪਾਰਟੀ ਵਿਰੋਧੀ ਇਸ ਰੁਖ ‘ਤੇ ਅੜੇ ਹੋਏ ਸਨ, ਇਸ ਤਰ੍ਹਾਂ ਅਨੁਸ਼ਾਸਨੀ ਕਮੇਟੀ ਦੀਆਂ ਸਿਫਾਰਸ਼ਾਂ ‘ਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਨਿਲ ਜੋਸ਼ੀ ਨੂੰ 6 ਸਾਲਾਂ ਲਈ ਕੱਢ ਦਿੱਤਾ ਹੈ।