ਪੰਜਾਬ ਦੇ ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਇਨ੍ਹਾਂ ਕਰਮਚਾਰੀਆਂ ਲਈ 2 ਦਿਨ ਦੀ ਛੁੱਟੀ ਦਾ ਐਲਾਨ

0
207

ਚੰਡੀਗੜ੍ਹ, 25 ਸਤੰਬਰ | ਪੰਜਾਬ ਦੇ ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਜੰਮੂ-ਕਸ਼ਮੀਰ ਵਾਸੀਆਂ ਲਈ 2 ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ 25 ਸਤੰਬਰ ਯਾਨੀ ਅੱਜ ਅਤੇ 1 ਅਕਤੂਬਰ ਭਾਵ ਆਉਣ ਵਾਲੇ ਮੰਗਲਵਾਰ ਨੂੰ ਪੇਡ ਛੁੱਟੀ ਦਾ ਐਲਾਨ ਕੀਤਾ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਉਹ ਜੰਮੂ-ਕਸ਼ਮੀਰ ਜਾ ਕੇ ਆਪਣੀ ਵੋਟ ਪਾ ਸਕਣ।

ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਦੀ ਵੋਟਰ ਸੂਚੀ ਵਿਚ ਵੋਟਰ ਵਜੋਂ ਰਜਿਸਟਰਡ ਹੈ ਤਾਂ ਉਸ ਨੂੰ ਵੋਟ ਪਾਉਣ ਦੀ ਛੁੱਟੀ ਦਿੱਤੀ ਗਈ ਹੈ। ਅੱਗੇ ਦੱਸਿਆ ਗਿਆ ਹੈ ਕਿ ਜੋ ਪੰਜਾਬ ਸਰਕਾਰ ਦੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਨੌਕਰੀ ਕਰਦੇ ਹਨ।

ਉਹ 25 ਸਤੰਬਰ 2024 ਅਤੇ 1 ਅਕਤੂਬਰ 2024 (ਪੋਲਿੰਗ ਪੜਾਅ ‘ਤੇ ਨਿਰਭਰ ਕਰਦਿਆਂ) ਨੂੰ ਵੋਟ ਪਾਉਣ ਲਈ ਆਪਣਾ ਵੋਟਰ ਆਈਡੀ ਕਾਰਡ ਪੇਸ਼ ਕਰ ਕੇ ਸਮਰੱਥ ਅਧਿਕਾਰੀ ਤੋਂ ਵਿਸ਼ੇਸ਼ ਛੁੱਟੀ ਪ੍ਰਾਪਤ ਕਰ ਸਕਦਾ ਹੈ।