ਆਲ ਇੰਡੀਆ ਸਰਵਿਸਿਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵਾਲੀਬਾਲ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ ਦੀਆਂ ਤਰੀਕਾਂ ਦਾ ਐਲਾਨ

0
1104
ਚੰਡੀਗੜ੍ਹ, 30 ਦਸੰਬਰ | ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਿਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 18 ਤੋਂ 22 ਫਰਵਰੀ 2024 ਤੱਕ ਪੁਣੇ (ਮਹਾਰਾਸ਼ਟਰ) ਅਤੇ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 30 ਜਨਵਰੀ ਤੋਂ 3 ਫਰਵਰੀ 2024 ਤੱਕ ਗਾਂਧੀਨਗਰ (ਗੁਜਰਾਤ) ਵਿਖੇ ਕਰਵਾਇਆ ਜਾ ਰਿਹਾ ਹੈ।
ਪੰਜਾਬ ਦੀਆਂ ਵਾਲੀਬਾਲ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਮਲਟੀਪਰਪਜ਼ ਸਟੇਡੀਅਮ, ਸੈਕਟਰ 78, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਵੇਰੇ 10 ਵਜੇ ਅਤੇ ਟੇਬਲ ਟੈਨਿਸ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਹੰਸ ਰਾਜ ਸਟੇਡੀਅਮ, ਜਲੰਧਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ/ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿਚ ਆਰਜ਼ੀ ਤੌਰ ‘ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ, ਜੋ 6 ਮਹੀਨਿਆਂ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।