ਚੰਡੀਗੜ੍ਹ, 7 ਜਨਵਰੀ | ਪੰਜਾਬ ‘ਚ ਪੈ ਰਹੀ ਕੜਾਕੇ ਦੀ ਸਰਦੀ ਅਤੇ ਧੁੰਦ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਅਹਿਮ ਫੈਸਲਾ ਲਿਆ ਹੈ। ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ।
ਹੁਣ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ ਅਤੇ 15 ਜਨਵਰੀ ਤੋਂ ਖੁੱਲ੍ਹਣਗੇ। ਜਦਕਿ ਪਹਿਲਾਂ ਸਕੂਲ 8 ਜਨਵਰੀ ਤੋਂ ਖੁੱਲ੍ਹਣੇ ਸਨ। ਸਿੱਖਿਆ ਵਿਭਾਗ ਨੇ ਪਹਿਲਾਂ ਜਾਰੀ ਨੋਟੀਫਿਕੇਸ਼ਨ ਵਿਚ ਕੁਝ ਬਦਲਾਅ ਕੀਤੇ ਹਨ।
ਚੰਡੀਗੜ੍ਹ ਵਿਚ ਇਸ ਸਮੇਂ 112 ਸਰਕਾਰੀ ਸਕੂਲ ਚੱਲ ਰਹੇ ਹਨ। ਇਥੇ 7 ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਤੇ 83 ਪ੍ਰਾਈਵੇਟ ਮਾਨਤਾ ਪ੍ਰਾਪਤ ਸਕੂਲ ਵੀ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਦੇ 7 ਸਕੂਲ, ਨਵੋਦਿਆ ਸਕੂਲ ਕਮੇਟੀ ਅਤੇ ਏਅਰ ਫੋਰਸ ਸਕੂਲ ਵੀ ਹਨ।