<p><strong>ਚੰਡੀਗੜ੍ਹ&comma; 7 ਜਨਵਰੀ &vert;<&sol;strong> ਪੰਜਾਬ &&num;8216&semi;ਚ ਪੈ ਰਹੀ ਕੜਾਕੇ ਦੀ ਸਰਦੀ ਅਤੇ ਧੁੰਦ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਅਹਿਮ ਫੈਸਲਾ ਲਿਆ ਹੈ। ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਰਕਾਰੀ&comma; ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ।<&sol;p>&NewLine;<p>ਹੁਣ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ ਅਤੇ 15 ਜਨਵਰੀ ਤੋਂ ਖੁੱਲ੍ਹਣਗੇ। ਜਦਕਿ ਪਹਿਲਾਂ ਸਕੂਲ 8 ਜਨਵਰੀ ਤੋਂ ਖੁੱਲ੍ਹਣੇ ਸਨ। ਸਿੱਖਿਆ ਵਿਭਾਗ ਨੇ ਪਹਿਲਾਂ ਜਾਰੀ ਨੋਟੀਫਿਕੇਸ਼ਨ ਵਿਚ ਕੁਝ ਬਦਲਾਅ ਕੀਤੇ ਹਨ।<&sol;p>&NewLine;<p>ਚੰਡੀਗੜ੍ਹ ਵਿਚ ਇਸ ਸਮੇਂ 112 ਸਰਕਾਰੀ ਸਕੂਲ ਚੱਲ ਰਹੇ ਹਨ। ਇਥੇ 7 ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਤੇ 83 ਪ੍ਰਾਈਵੇਟ ਮਾਨਤਾ ਪ੍ਰਾਪਤ ਸਕੂਲ ਵੀ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਦੇ 7 ਸਕੂਲ&comma; ਨਵੋਦਿਆ ਸਕੂਲ ਕਮੇਟੀ ਅਤੇ ਏਅਰ ਫੋਰਸ ਸਕੂਲ ਵੀ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;