ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ, ਕਰਤਾਰਪੁਰ ਦੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਅੱਜ ਹੋਣਗੇ ਆਪ ‘ਚ ਸ਼ਾਮਲ

0
566

ਜਲੰਧਰ | ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਰਤਾਰਪੁਰ ਤੋਂ ਵਿਧਾਇਕ ਰਹੇ ਚੌਧਰੀ ਸੁਰਿੰਦਰ ਸਿੰਘ, ਜੋ ਮਰਹੂਮ ਚੌਧਰੀ ਜਗਜੀਤ ਸਿੰਘ ਦੇ ਪੁੱਤਰ ਹਨ, ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ। ਸੂਤਰਾਂ ਮੁਤਾਬਕ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅੱਜ ਕਾਂਗਰਸ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਰਹੇ ਹਨ।

ਦੱਸ ਦਈਏ ਕਿ ਅੱਜ CM ਭਗਵੰਤ ਮਾਨ ਕਰਤਾਰਪੁਰ ਦੀ ਦਾਣਾ ਮੰਡੀ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਆ ਰਹੇ ਹਨ। ਜ਼ਿਮਨੀ ਚੋਣ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਪ੍ਰਚਾਰ ਵੀ ਕਰਨਗੇ। ਕਿਹਾ ਜਾ ਰਿਹਾ ਹੈ ਕਿ ਚੌਧਰੀ ਸੁਰਿੰਦਰ ਸਿੰਘ ਉਨ੍ਹਾਂ ਦੀ ਮੌਜੂਦਗੀ ਵਿਚ ਆਪ ਵਿਚ ਸ਼ਾਮਲ ਹੋਣਗੇ।