ਪਠਾਨਕੋਟ (ਧਰਮਿੰਦਰ ਠਾਕੁਰ) | ਭਾਜਪਾ ਦੇ ਇੱਕ ਹੋਰ ਸੀਨੀਅਰ ਲੀਡਰ ਨੇ ਕਿਸਾਨੀ ਸੰਘਰਸ਼ ਨੂੰ ਲੈ ਕੇ ਆਪਣੀ ਪਾਰਟੀ ‘ਤੇ ਹੀ ਸਵਾਲ ਚੁੱਕੇ ਹਨ।
ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਬੀਜੇਪੀ ਦੇ ਸੀਨੀਅਰ ਲੀਡਰ ਮਾਸਟਰ ਮੋਹਨ ਲਾਲ ਨੇ ਕਿਹਾ ਹੈ ਕਿ ਪੰਜਾਬ ਭਾਜਪਾ ਕਿਸਾਨਾਂ ਦੀ ਅਵਾਜ਼ ਨੂੰ ਕੇਂਦਰ ਤੱਕ ਪਹੁੰਚਾਉਣ ‘ਚ ਨਾਕਾਮਯਾਬ ਰਹੀ ਹੈ, ਇਸ ਦਾ ਪਾਰਟੀ ਨੂੰ ਨੁਕਸਾਨ ਚੁੱਕਣਾ ਪੈ ਸਕਦਾ ਹੈ।
ਮਾਸਟਰ ਮੋਹਨ ਲਾਲ ਨੇ ਸਾਬਕਾ ਕੈਬਿਨੇਟ ਮੰਤਰੀ ਅਨਿਲ ਜੋਸ਼ੀ ਦੇ ਬਿਆਨ ਬਾਰੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੇ ਹੱਕ ‘ਚ ਗੱਲ ਕੀਤੀ ਹੈ। ਉਨ੍ਹਾਂ ਨੇ ਮੋਦੀ ਦਾ ਵਿਰੋਧ ਨਹੀਂ ਕੀਤਾ ਸਗੋਂ ਕਿਸਾਨਾਂ ਦੀ ਅਵਾਜ਼ ਚੁੱਕੀ ਹੈ, ਜੋ ਕਿ ਗਲਤ ਨਹੀਂ ਹੈ।
ਮਾਸਟਰ ਮੋਹਨ ਲਾਲ ਨੇ ਪੰਜਾਬ ਬੀਜੇਪੀ ਦੇ ਲੀਡਰਾਂ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਜੇਕਰ ਲੀਡਰ ਸੂਝਵਾਨ ਹੁੰਦੇ ਤਾਂ ਸ਼ੁਰੂਆਤ ਵਿੱਚ ਹੀ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝ ਲੈਂਦੀ ਅਤੇ ਕੇਂਦਰ ਨੂੰ ਸਹੀ ਫੀਡਬੈਕ ਦਿੰਦੀ ਤਾਂ ਇਹ ਅੰਤਰਰਾਸ਼ਟਰੀ ਮੁੱਦਾ ਨਾ ਬਣਦਾ।
ਸੁਣੋ ਕੀ-ਕੀ ਬੋਲੇ ਮਾਸਟਰ ਮੋਹਨ ਲਾਲ
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)