<p><strong>ਨੈਸ਼ਨਲ ਡੈਸਕ&comma; 30 ਨਵੰਬਰ &vert;<&sol;strong> 1 ਦਸੰਬਰ ਨੂੰ ਕੈਨੇਡਾ ਆਉਣ ਵਾਲੇ ਵਿਜ਼ਟਰਾਂ&comma; ਵਰਕਰਾਂ ਅਤੇ ਵਿਦਿਆਰਥੀਆਂ ਦੀਆਂ ਕਈ ਕਿਸਮਾਂ ਦੀਆਂ ਅਰਜ਼ੀਆਂ ਲਈ ਅਰਜ਼ੀਆਂ ਅਤੇ ਪ੍ਰੋਸੈਸਿੰਗ ਫੀਸਾਂ ਵਿੱਚ ਵਾਧਾ ਹੋਵੇਗਾ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਉਨ੍ਹਾਂ ਲੋਕਾਂ &&num;8216&semi;ਤੇ ਪਵੇਗਾ&comma; ਜੋ ਕੈਨੇਡਾ ਵਿਚ ਸਟੱਡੀ ਜਾਂ ਵਰਕ ਵੀਜ਼ੇ &&num;8216&semi;ਤੇ ਕੰਮ ਕਰ ਰਹੇ ਹਨ। ਕੈਨੇਡਾ ਵਿਚ ਡਿਪਾਰਟਮੈਂਟ ਆਫ ਇਮੀਗ੍ਰੇਸ਼ਨ&comma; ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ &lpar;IRCC&rpar; ਨੇ ਅਸਥਾਈ ਨਿਵਾਸੀਆਂ ਲਈ ਕਈ ਅਰਜ਼ੀਆਂ ਲਈ ਫੀਸਾਂ ਵਿਚ ਵਾਧਾ ਕੀਤਾ ਹੈ।<&sol;p>&NewLine;<p>ਇਨ੍ਹਾਂ ਵਿਚ ਵੀਜ਼ਟਰ&comma; ਵਰਕ ਤੇ ਸਟੂਡੈਂਟ ਵੀਜ਼ੇ ਦੀਆਂ ਅਰਜ਼ੀਆਂ&comma; ਕੈਨੇਡਾ ਵਾਪਸ ਜਾਣ ਲਈ ਅਧਿਕਾਰਤ ਅਰਜ਼ੀਆਂ  ਅਤੇ ਅਸਥਾਈ ਨਿਵਾਸੀ ਪਰਮਿਟ &lpar;TRP&rpar; ਅਰਜ਼ੀਆਂ ਸ਼ਾਮਲ ਹਨ। ਇਸ ਵਿਚ ਪੰਜਾਬੀ ਮੂਲ ਦੇ ਨੌਜਵਾਨ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ।<&sol;p>&NewLine;<p>ਕੈਨੇਡਾ ਦੇ ਆਈਆਰਸੀਸੀ ਨੇ ਅਜੇ ਤੱਕ ਨਵੀਂ ਫੀਸ ਨੂੰ ਅਪਡੇਟ ਨਹੀਂ ਕੀਤਾ ਹੈ ਪਰ ਕਿਹ ਕਿ ਇਹ 1 ਦਸੰਬਰ ਨੂੰ ਵਧਾ ਦਿੱਤੀ ਜਾਵੇਗੀ। ਕੈਨੇਡਾ ਇਮੀਗ੍ਰੇਸ਼ਨ ਮਾਹਿਰ ਪਰਵਿੰਦਰ ਸਿੰਘ ਮੋਂਟੂ ਦਾ ਕਹਿਣਾ ਹੈ ਕਿ ਕੈਨੇਡਾ ਦਿਨ-ਬ-ਦਿਨ ਅਜਿਹੇ ਕਦਮ ਚੁੱਕ ਰਿਹਾ ਹੈ&comma; ਜਿਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਨੌਜਵਾਨਾਂ &&num;8216&semi;ਤੇ ਪੈ ਰਿਹਾ ਹੈ। ਸਰਕਾਰੀ ਅੰਕੜਿਆਂ ਅਨੁਸਾਰ ਸਾਲ 2023 ਵਿਚ 319&comma;130 &ZeroWidthSpace;&ZeroWidthSpace;ਭਾਰਤੀ ਵਿਦਿਆਰਥੀ ਪੜ੍ਹਦੇ ਹਨ। ਦੂਜੇ ਪਾਸੇ&comma; ਸਰਕਾਰੀ ਅੰਕੜੇ ਇਹ ਵੀ ਦੱਸਦੇ ਹਨ ਕਿ ਸਾਲ 2023 ਵਿਚ 807&comma;750 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਦਿੱਤਾ ਗਿਆ ਹੈ।<&sol;p>&NewLine;<p>ਕੈਨੇਡੀਅਨ ਸਰਕਾਰ ਵੱਲੋਂ ਫੀਸਾਂ ਵਿੱਚ ਕੀਤੇ ਗਏ ਵਾਧੇ ਦਾ ਸਿੱਧਾ ਬੋਝ ਉੱਥੇ ਦੇ ਵਿਦਿਆਰਥੀਆਂ ਅਤੇ ਵਰਕ ਪਰਮਿਟ ਵਾਲੇ ਵਿਦਿਆਰਥੀਆਂ &&num;8216&semi;ਤੇ ਪੈਂਦਾ ਹੈ। ਸਟੱਡੀ ਵੀਜ਼ਾ ਮਾਹਿਰ ਸੁਕਾਂਤ ਦਾ ਕਹਿਣਾ ਹੈ ਕਿ ਫੀਸਾਂ ਵਿਚ ਵਾਧੇ ਦਾ ਸਿੱਧਾ ਅਸਰ ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ’ਤੇ ਪਵੇਗਾ। ਇਸ ਤੋਂ ਪਹਿਲਾਂ ਪੰਜਾਬ ਵਾਸੀ ਇਹ ਫੀਸਾਂ ਬੜੀ ਮੁਸ਼ਕਲ ਨਾਲ ਅਦਾ ਕਰਦੇ ਸਨ ਕਿਉਂਕਿ ਕੈਨੇਡਾ ਜਾਣ ਦਾ ਇਕ ਸਾਲ ਦਾ ਸਟੱਡੀ ਅਤੇ ਹੋਰ ਖਰਚਾ 25 ਤੋਂ 30 ਲੱਖ ਰੁਪਏ ਤੱਕ ਪਹੁੰਚ ਗਿਆ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;