ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਇਕ ਹੋਰ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਘਰੇਲੂ ਗੈਸ ਸਿਲੰਡਰ ਦੇ ਵਧੇ ਰੇਟ, ਪੜ੍ਹੋ ਹੁਣ ਕਿੰਨੇ ਦਾ ਮਿਲੇਗਾ ਸਿਲੰਡਰ

0
1017

ਨਵੀਂ ਦਿੱਲੀ | ਪੈਟਰੋਲ, ਡੀਜ਼ਲ, ਸੀਐੱਨਜੀ ਤੇ ਪੀਐੱਨਜੀ ਦੇ ਰੇਟ ‘ਚ ਵਾਧੇ ਤੋਂ ਬਾਅਦ ਹੁਣ ਰਸੋਈ ਗੈਸ ਦੀਆਂ ਕੀਮਤਾਂ ‘ਚ ਵੀ ਇਜ਼ਾਫਾ ਹੋ ਗਿਆ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ‘ਤੇ ਦਿੱਤੇ ਗਏ ਅੰਕੜਿਆਂ ਮੁਤਾਬਕ ਪੈਟਰੋਲੀਅਮ ਕੰਪਨੀਆਂ ਨੇ 14.2 ਕਿਲੋਗ੍ਰਾਮ ਦੇ ਘਰੇਲੂ LPG ਸਿਲੰਡਰ ਦੇ ਰੇਟ ‘ਚ 15 ਰੁਪਏ ਦਾ ਵਾਧਾ ਕੀਤਾ ਹੈ।

ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ‘ਚ 14.2 ਕਿਲੋਗ੍ਰਾਮ ਦੇ ਨਾਨ-ਸਬਸਿਡੀ ਵਾਲੇ ਸਿਲੰਡਰ ਦਾ ਰੇਟ 899.50 ਰੁਪਏ ‘ਤੇ ਪਹੁੰਚ ਗਿਆ ਹੈ। 5 ਕਿਲੋਗ੍ਰਾਮ ਦੇ ਸਿਲੰਡਰ ਦਾ ਰੇਟ 502 ਰੁਪਏ ‘ਤੇ ਪਹੁੰਚ ਗਿਆ ਹੈ। ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ।