ਹੁਸ਼ਿਆਰਪੁਰ. ਕੋਰੋਨਾ ਦੇ ਮਾਮਲੇ ਸੂਬੇ ਵਿੱਚ ਲਗਾਤਾਰ ਵੱਧਦੇ ਜਾ ਰਹੇ ਹਨ। ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਪਿੰਡ ਟੋਟੇ (ਮੁਕੇਰਿਆਂ) ਤੋਂ ਅੱਜ ਕੋਰੋਨਾ ਦਾ 1 ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 92 ਹੋ ਗਈ ਹੈ।
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਇਕ ਹੋਰ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ, ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 81 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਟੋਟੋ (ਮੁਕੇਰੀਆਂ) ਦਾ ਇਕ ਮਰੀਜ ਜੋ ਪਿਛਲੇ ਦਿਨੀਂ ਦਿੱਲੀ ਤੋਂ ਵਾਪਸ ਆਇਆ ਸੀ ਅਤੇ ਇਸ ਵਿਅਕਤੀ ਨੂੰ ਸਿਹਤ ਵਿਭਾਗ ਵਲੋਂ ਪਹਿਲਾਂ ਹੀ ਇਕਾਂਤਵਾਸ ਕਰ ਦਿੱਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਅੱਜ ਇਸ ਵਿਅਕਤੀ ਦੇ ਸੈਂਪਲ ਦੀ ਰਿਪੋਰਟ ਪਾਜੀਟਿਵ ਆਈ ਹੈ। ਸਿਹਤ ਵਿਭਾਗ ਵਲੋਂ ਹੁਣ ਤੱਕ 1341 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 1148 ਨੈਗੇਟਿਵ ਆਏ ਹਨ ਅਤੇ 82 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ 19 ਸੈਂਪਲ ਇਨਵੈਲਿਡ ਪਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਹੁਸ਼ਿਆਰਪੁਰ ਵਿੱਚ ਕੋਰੋਨਾ ਪਾਜ਼ੀਟਿਵ 4 ਮਰੀਜਾਂ ਦੀ ਮੌਤ ਹੋ ਚੁੱਕੀ ਹੈ ਅਤੇ 6 ਮਰੀਜ਼ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦਾ ਇਕ ਵਿਅਕਤੀ, ਜਿਸ ਦਾ ਸੈਂਪਲ ਦਿੱਲੀ ਵਿਖੇ ਪਾਜ਼ੀਟਿਵ ਆਇਆ ਸੀ ਅਤੇ ਮਾਰਚ ਮਹੀਨੇ ਤੋਂ ਉਥੇ ਹੀ ਦਾਖਲ ਸੀ, ਉਹ ਵੀ ਹੁਣ ਪੂਰੀ ਤਰ੍ਹਾਂ ਠੀਕ ਹੋ ਗਿਆ ਹੈ ਅਤੇ ਉਸ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਨਾਲ ਸਬੰਧਤ 92 ਕੇਸ ਪਾਜ਼ੀਟਿਵ ਪਾਏ ਗਏ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਹਰਦੋਖਾਨਪੁਰ, ਹਰਖੋਵਾਲ ਅਤੇ ਕਮਾਲਪੁਰ ਏਰੀਏ ਵਿੱਚ ਪਾਜ਼ੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਜੋ ਸੈਂਪਲ ਲਏ ਗਏ ਸਨ, ਉਹ ਨੈਗੇਟਿਵ ਪਾਏ ਗਏ ਹਨ।
ਘਰ ਵਿੱਚ ਰਹੋ ਤੇ ਸੇਫ ਰਹੋ – ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।