ਫਤਿਹਗੜ੍ਹ ਸਾਹਿਬ . ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 39 ਹੋ ਗਈ ਹੈ। ਮੋਹਾਲੀ ਦੇ ਪਿੰਡ ਨਵਾਂ ਗਾਉਂ ਵਿਚ 65 ਸਾਲ ਦਾ ਬਜੁਰਗ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ। ਇਸ ਮਰੀਜ਼ ਨੂੰ ਪੀਜੀਆਈ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਪੰਜਾਬ ਵਿਚ ਕੋਰੋਨਾ ਦੇ ਮਰੀਜ਼ ਦੀ ਗਿਣਤੀ 39 ਹੋ ਗਈ ਹੈ। ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਇਕ ਮਰੀਜ਼ ਠੀਕ ਹੋ ਕੇ ਘਰ ਚਲਾ ਗਿਆ ਹੈ। ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਖਤਮ ਕਰਨ ਲਈ ਦੇਸ਼ ਭਰ ਵਿਚ 21 ਦਿਨ ਦਾ ਲੌਕਡਾਊਨ ਲਗਾਇਆ ਗਿਆ ਹੈ।
ਜਿਕਰਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਹੁਸ਼ਿਆਰਪੁਰ ਦੇ 62 ਸਾਲ ਦੇ ਹਰਭਜਨ ਸਿੰਘ ਦੀ ਮੌਤ ਹੋ ਗਈ ਹੈ। ਬਲਦੇਵ ਸਿੰਘ ਦੇ ਸੰਪਰਕ ਵਿਚ ਆਇਆ ਸੀ ਹਰਭਜਨ ਸਿੰਘ। ਹਰਭਜਨ ਸਿੰਘ ਨੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਰਾਤੀ ਦਮ ਤੋੜਿਆ ਹੈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।