&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar;<&sol;strong> &vert; ਲੰਬੇ ਸਮੇਂ ਤੋਂ ਸਿਆਸੀ ਫੁੱਟ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਸਾਹਮਣੇ ਇੱਕ ਹੋਰ ਚੁਣੌਤੀ ਆ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਕਾਲੀ ਦਲ ਦੇ ਦੋ ਦਿੱਗਜ ਪਰਿਵਾਰਾਂ ਦਰਮਿਆਨ ਚੋਣਾਂ ਤੋਂ ਪਹਿਲਾਂ ਟਕਰਾਅ ਸ਼ੁਰੂ ਹੋ ਗਿਆ ਹੈ। ਦਰਅਸਲ ਪੰਜਾਬ ਦੀ ਸਿਆਸਤ ਵਿਚ ਵੱਡਾ ਰਸੂਖ ਰੱਖਣ ਵਾਲੇ ਅਕਾਲੀ ਦਲ ਦੇ ਦੋ ਚੋਟੀ ਦੇ ਪਰਿਵਾਰ ਆਹਮੋ-ਸਾਹਮਣੇ ਹੋ ਗਏ ਹਨ। ਸਾਬਕਾ ਫੂਡ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ &lpar;ਜੋ ਕਿ ਬਾਦਲ ਪਰਿਵਾਰ ਦੇ ਜਵਾਈ ਹਨ&rpar; ਨੇ ਆਪਣਾ ਹਲਕਾ ਛੱਡ ਖੇਮਕਰਨ ਹਲਕੇ ਵਿਚ ਸਰਗਰਮੀਆਂ ਵਧਾ ਦਿੱਤੀਆਂ ਹਨ। ਉਹ ਵੱਖ-ਵੱਖ ਪਿੰਡਾਂ &&num;8216&semi;ਚ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਵੱਲੋਂ ਇਹ ਐਲਾਨ ਵੀ ਕੀਤਾ ਗਿਆ ਹੈ ਕਿ ਕੈਰੋਂ ਪਰਿਵਾਰ ਦਾ ਕੋਈ ਮੈਂਬਰ ਹਲਕਾ ਖੇਮਕਰਨ ਤੋਂ ਹੀ ਚੋਣ ਲੜੇਗਾ। ਇਸ ਨਾਲ ਇਲਾਕੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਬਿਆਨ ਤੋਂ ਬਾਅਦ ਪ੍ਰੋ&period; ਵਿਰਸਾ ਸਿੰਘ ਵਲਟੋਹਾ ਨੇ ਵੀ ਤਿੱਖੇ ਤੇਵਰ ਵਿਖਾਉਂਦੇ ਹੋਏ ਆਖਿਆ ਹੈ ਕਿ ਟਿਕਟ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਮੈਂ 2007 ਤੋਂ ਇਸ ਹਲਕੇ ਤੋਂ ਚੋਣ ਲੜਦਾ ਆ ਰਿਹਾ ਹਾਂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਮੈਂ ਹੀ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਹੀ ਲੜਾਂਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਲਟੋਹਾ ਨੇ ਕਿਹਾ ਕਿ ਕੈਰੋਂ ਪਰਿਵਾਰ ਦਾ ਪੰਜਾਬ ਦੀ ਸਿਆਸਤ ਵਿੱਚ ਕੁਝ ਬਹੁਤਾ ਰਸੂਖ ਨਹੀਂ ਹੈ। ਸਿਰਫ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਹੋਣ ਕਰਕੇ ਇਨ੍ਹਾਂ ਨੂੰ ਮਾਣ-ਸਨਮਾਨ ਮਿਲਿਆ ਹੈ। ਵਲਟੋਹਾ ਨੇ ਕਿਹਾ ਕਿ ਚੋਣ ਲੜਨ &&num;8216&semi;ਤੇ ਕਿਸੇ ਨੂੰ ਪਾਬੰਦੀ ਨਹੀਂ ਹੈ। ਕੈਰੋਂ ਖੇਮਕਰਨ ਹਲਕੇ ਤੋਂ ਜਿਸ ਮਰਜ਼ੀ ਪਾਰਟੀ ਤੋਂ ਚੋਣ ਲੜ ਸਕਦੇ ਹਨ। ਉਨ੍ਹਾਂ ਆਖਿਆ ਕਿ 15 ਮਾਰਚ ਨੂੰ ਭਿੱਖੀਵਿੰਡ ਵਿਖੇ ਕੈਪਟਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਰੈਲੀ &&num;8216&semi;ਚ ਰੈਲੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੇਰੀ ਖੇਮਕਰਨ ਹਲਕੇ ਤੋਂ ਉਮੀਦਵਾਰੀ ਦਾ ਐਲਾਨ ਕਰਨਗੇ ਅਤੇ ਇਹ ਐਲਾਨ 2022 ਚੋਣਾਂ ਸਬੰਧੀ ਪਹਿਲੇ ਉਮੀਦਵਾਰ ਦਾ ਐਲਾਨ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਬੁੱਧਵਾਰ ਨੂੰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਪਿੰਡ ਮੁਗਲਚੱਕ ਦੇ ਸਾਬਕਾ ਚੇਅਰਮੈਨ ਸੁਖਵੰਤ ਸਿੰਘ ਗ੍ਰਹਿ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਖੇਮਕਰਨ ਦੇ ਵਾਸੀਆਂ ਵੱਲੋਂ ਜ਼ੋਰ ਪਾਉਣ &OpenCurlyQuote;ਤੇ ਉਹ ਚੋਣ ਲੜ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਉਹ ਹਲਕਾ ਵਾਸੀਆਂ ਦੇ ਕੰਮ ਨੂੰ ਪਹਿਲ ਦੇਣਗੇ। ਕੈਰੋਂ ਸਾਹਿਬ ਵੱਲੋਂ ਵਲਟੋਹਾ ਸਾਹਿਬ ਵੱਲੋਂ ਕੀਤੇ ਗਏ ਸ਼ਬਦੀ ਵਾਰ ਦਾ ਕੋਈ ਵੀ ਜਵਾਬ ਨਹੀਂ ਦਿੱਤਾ ਹੁਣ ਦੇਖਣਾ ਇਹ ਹੋਵੇਗਾ ਕਿ ਅਕਾਲੀ ਦਲ ਦੀ ਹਾਈ ਕਮਾਂਡ ਇਨ੍ਹਾਂ ਦੋਨਾਂ ਉਮੀਦਵਾਰਾਂ ਵਿੱਚੋਂ ਕਿਸ ਨੂੰ ਟਿਕਟ ਐਲਾਨਦੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;