ਨਵੀਂ ਦਿੱਲੀ:ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਅੱਜ 14 ਦਿਨ ਹੋ ਗਏ ਹਨ। ਕਿਸਾਨ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ਪੁਰ ਬਾਰਡਰ ‘ਤੇ ਧਰਨਾ ਦੇ ਰਹੇ ਹਨ। ਅਜਿਹੇ ‘ਚ ਸਿੰਘੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਦਾ ਨਾਂ ਅਜੇ ਮੋਰ ਹੈ।

ਮਿਲੀ ਜਾਣਕਾਰੀ ਮੁਤਾਬਕ 32 ਸਾਲਾ ਅਜੇ ਠੰਢ ਲੱਗਣ ਕਾਰਨ ਮੌਤ ਹੋਈ ਹੈ। ਅਜੇ ਦਾ ਮ੍ਰਿਤ ਸ਼ਰੀਰ ਟ੍ਰੇਕਟਰ ਟਰਾਲੀ ਤੋਂ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੰਦੋਲਨ ਦੌਰਾਨ ਅਜੇ ਇਸੇ ਟਰਾਲੀ ‘ਚ ਸੌਂਦਾ ਸੀ। ਮ੍ਰਿਤਕ ਕਿਸਾਨ ਸੋਨੀਪਤ ਦੇ ਗੋਹਾਨਾ ਦਾ ਵਸਨੀਕ ਸੀ। ਜੇ ਪਿਛਲੇ 10 ਦਿਨ ਤੋਂ ਇਸ ਸੰਘਰਸ਼ ਦਾ ਹਿੱਸਾ ਸੀ।