<p><strong>ਅੰਮ੍ਰਿਤਸਰ&comma; 2 ਫਰਵਰੀ &vert;<&sol;strong> ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ &lpar;ਏ&period;ਆਈ&period;ਟੀ&period;&rpar; ਦੇ ਲੇਖਾਕਾਰ ਤੇ ਅੰਮ੍ਰਿਤਸਰ ਨਿਵਾਸੀ ਵਿਸ਼ਾਲ ਸ਼ਰਮਾ ਵਿਰੁੱਧ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇਕ ਹੋਰ ਮਾਮਲਾ ਦਰਜ ਕੀਤਾ ਹੈ।<&sol;p>&NewLine;<p>ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਅੱਜ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਐਫਆਈਆਰ ਨੰ&period; 01&comma; ਮਿਤੀ 31&period;01&period;2024 ਨੂੰ ਉਕਤ ਕਰਮਚਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕੇਸ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਵਸਨੀਕ ਮੇਜਰ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।<&sol;p>&NewLine;<p>ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਆਪਣੀ ਇਹ ਸ਼ਿਕਾਇਤ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ &&num;8216&semi;ਤੇ ਆਡੀਓ-ਵਿਜ਼ੂਅਲ ਸਬੂਤਾਂ ਸਮੇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਸ਼ਿਕਾਇਤ ਵਿਚ ਦੋਸ਼ਾਂ ਨੂੰ ਸਹੀ ਅਤੇ ਦਰੁੱਸਤ ਪਾਇਆ&comma; ਜਿਸ ਕਾਰਨ ਉਕਤ ਮੁਲਜ਼ਮ ਕਰਮਚਾਰੀ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।<&sol;p>&NewLine;<p>ਬੁਲਾਰੇ ਨੇ ਅੱਗੇ ਕਿਹਾ ਕਿ ਏਆਈਟੀ ਦਾ ਇਹ ਮੁਲਾਜ਼ਮ ਇਸ ਸਮੇਂ ਇਕ ਹੋਰ ਰਿਸ਼ਵਤ ਦੇ ਮਾਮਲੇ ਵਿਚ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਤਹਿਤ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿਚ ਬੰਦ ਹੈ ਤੇ ਇਸ ਕੇਸ ਵਿਚ ਜਲਦ ਹੀ ਉਸ ਨੂੰ ਪ੍ਰੋਡਕਸ਼ਨ ਵਾਰੰਟ &&num;8216&semi;ਤੇ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੀ 7 ਜਨਵਰੀ 2023 ਨੂੰ ਦਰਜ ਕੀਤੇ ਇਸ ਕੇਸ ਵਿਚ&comma; ਇਕ ਸਹਿ-ਦੋਸ਼ੀ ਏਆਈਟੀ ਲਾਅ ਅਫਸਰ ਗੌਤਮ ਮਜੀਠੀਆ&comma; ਜੋ ਕਿ ਗ੍ਰੀਨ ਫੀਲਡ&comma; ਮਜੀਠਾ ਰੋਡ&comma; ਅੰਮ੍ਰਿਤਸਰ ਦਾ ਰਹਿਣ ਵਾਲਾ ਹੈ&comma; ਨੂੰ ਪਹਿਲਾਂ ਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਵੀ ਨਿਆਂਇਕ ਹਿਰਾਸਤ ਵਿਚ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;