ਪੰਜਾਬ ‘ਚ ਮੁੜ ਹੜ੍ਹਾਂ ਦੀ ਆਫਤ : ਹੁਣ ਇਸ ਜ਼ਿਲ੍ਹੇ ਦੇ 37 ਸਕੂਲਾਂ ‘ਚ ਛੁੱਟੀਆਂ ਦਾ ਐਲਾਨ

0
3233

ਚੰਡੀਗੜ੍ਹ| ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਭਾਖੜਾ ਦੇ ਫਲੱਡ ਗੇਟ ਖੋਲ੍ਹਣ ਕਾਰਨ ਕਈ ਇਲਾਕੇ ਸਤਲੁਜ ਦਰਿਆ ਦੇ ਪਾਣੀ ਦੀ ਮਾਰ ਝੱਲ ਰਹੇ ਹਨ, ਜਿਸ ਕਰਕੇ ਹੁਣ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਕਰ ਦਿੱਤੇ ਗਏ ਹਨ। ਰੋਪੜ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਪੱਤਰ ਜਾਰੀ ਕਰਕੇ ਜ਼ਿਲ੍ਹੇ ਦੇ 37 ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ 17 ਅਤੇ 18 ਅਗਸਤ ਨੂੰ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਜੇਕਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਅਗਲੇ ਦੋ ਦਿਨਾਂ ਤੱਕ ਵੀ ਪਾਣੀ ਦਾ ਪੱਧਰ ਨਹੀਂ ਘਟਦਾ ਤਾਂ ਇਸ ਪੱਤਰ ਦੀ ਮਿਆਦ ਵੀ ਵਧਾਈ ਜਾ ਸਕਦੀ ਹੈ। ਜਿਸ ਵਿਚ ਇਨ੍ਹਾਂ ਵਿੱਦਿਅਕ ਸੰਸਥਾਵਾਂ ਤੋਂ ਇਲਾਵਾ ਹੋਰ ਸੰਸਥਾਵਾਂ ਨੂੰ ਅਗਲੇ ਹੋਰ ਦਿਨਾਂ ਲਈ ਬੰਦ ਰਹਿਣ ਲਈ ਪੱਤਰ ਜਾਰੀ ਹੋ ਸਕਦੇ ਹਨ।