ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਸਕਣ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 23 ਜੁਲਾਈ ਨੂੰ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪਾਂ ਨੂੰ ਸਿੰਗਾਪੁਰ ਭੇਜਿਆ ਜਾਵੇਗਾ ਤਾਂ ਜੋ ਉਹ ਉਥੋਂ ਦੀ ਸਿੱਖਿਆ ਪ੍ਰਣਾਲੀ ਨੂੰ ਦੇਖ ਕੇ ਨਵਾਂ ਅਨੁਭਵ ਲੈ ਸਕਣ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੁਝ ਅਧਿਆਪਕਾਂ ਨੂੰ ਇਸੇ ਤਰ੍ਹਾਂ ਦੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ ਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ਵਿੱਚ ਪ੍ਰਚਲਿਤ ਉੱਨਤ ਅਭਿਆਸ ਬਾਰੇ ਜਾਣ ਸਕਣ ਤੇ ਉਸ ਮੁਹਾਰਤ ਨੂੰ ਸੂਬੇ ਦੀਆਂ ਵਿਦਿਆਰਥੀਆਂ ਨਾਲ ਸਾਂਝਾ ਕਰ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ 70 ਸਾਲ ਤੋਂ ਵੱਧ ਪੁਰਾਣੀ ਚੱਲੀ ਆ ਰਹੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ਉੱਤੇ ਸੁਧਾਰ ਲਿਆਉਣ ਲਈ ਉਨ੍ਹਾਂ ਦੀ ਸਰਕਾਰ ਸਿੱਖਿਆ ਖੇਤਰ ਦੀ ਕਾਇਆ ਕਲਪ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਤੇ ਮਨੁੱਖੀ ਵਸੀਲਿਆਂ ਦੇ ਵਿਕਾਸ ’ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ, ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦਾ ਕੇਂਦਰ ਬਣ ਕੇ ਉਭਰੇਗਾ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ