ਚੰਡੀਗੜ੍ਹ, 24 ਦਸੰਬਰ | ਪੰਜਾਬ ਵਿਚ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਹ ਐਲਾਨ ਪੰਜਾਬ ਯੂਨੀਵਰਸਿਟੀ (ਪੀ.ਯੂ.) ਨੇ ਕੀਤਾ ਹੈ। ਪੰਜਾਬ ਯੂਨੀਵਰਸਿਟੀ ਨੇ ਕਿਹਾ ਕਿ ਖੇਤਰੀ ਕੇਂਦਰਾਂ ਅਤੇ ਪੇਂਡੂ ਕੇਂਦਰਾਂ ਸਮੇਤ ਪੰਜਾਬ ਵਿਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਸਾਰੇ ਅਦਾਰੇ, ਕਾਲਜ ਅਤੇ ਮਾਨਤਾ ਪ੍ਰਾਪਤ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ ਸਾਰੇ ਅਦਾਰਿਆਂ ਦੇ ਦਫ਼ਤਰਾਂ ਵਿਚ ਛੁੱਟੀ ਰਹੇਗੀ। ਇਹ ਫੈਸਲਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਲਿਆ ਗਿਆ ਹੈ। 27 ਦਸੰਬਰ ਨੂੰ ਰਾਸ਼ਟਰੀ ਬਾਲ ਸ਼ਹੀਦੀ ਦਿਵਸ ਐਲਾਨਿਆ ਗਿਆ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)