SGPC ਪ੍ਰਧਾਨ ਧਾਮੀ ਵੱਲੋਂ ਇਕ ਹੋਰ ਅਹਿਮ ਫੈਸਲਾ : ਸ੍ਰੀ ਦਰਬਾਰ ਸਾਹਿਬ ‘ਚ ਲਗਾਇਆ ਜਾਵੇਗਾ ਪੂਰਾ ਨਵਾਂ ਸਾਊਂਡ ਸਿਸਟਮ

0
565

ਅੰਮ੍ਰਿਤਸਰ, 5 ਜਨਵਰੀ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿਚ ਅੱਜ ਐਸਜੀਪੀਸੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਅਹਿਮ ਮਤੇ ਪਾਸ ਕੀਤੇ ਗਏ। ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਸਾਊਂਡ ਸਿਸਟਮ ਕਾਫੀ ਪੁਰਾਣਾ ਹੋ ਚੁੱਕਾ ਹੈ ਅਤੇ ਉਸ ਨੂੰ ਬਦਲਣ ਦਾ ਮਤਾ ਅੱਜ ਪਾਸ ਕੀਤਾ ਗਿਆ ਹੈ l

ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਹੋਈ ਬੇਅਦਬੀ ਮਾਮਲੇ ‘ਚ 3 ਦਿਨਾਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਨੂੰ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ‘ਚ ਅਪੀਲ ‘ਤੇ ਵਿਚਾਰ ਕਰਨ ਲਈ ਐਸਜੀਪੀਸੀ ਪ੍ਰਧਾਨ ਨੇ 27 ਜਨਵਰੀ ਤੱਕ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਸਮਾਂ ਲਿਆ ਹੈ।

ਧਾਮੀ ਨੇ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਯੂਟਿਊਬ ਤੇ ਫੇਸਬੁੱਕ ਪੇਜ ਤੋਂ ਹੀ ਲਾਈਵ ਕੀਤਾ ਜਾਵੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਦਰ ਜੋ ਗ੍ਰੰਥੀ ਸਿੰਘ ਸੇਵਾਵਾਂ ਨਿਭਾ ਰਹੇ ਹਨ, ਉਨ੍ਹਾਂ ਨੂੰ ਸਾਡੀ ਮਰਿਆਦਾ ਅਨੁਸਾਰ ਚੋਲੀ ਵਾਲਾ ਪਜਾਮਾ ਪਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਜੋ ਕਿ ਯੂਨੀਫਾਰਮ ਕੋਡ ਲਾਗੂ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗ੍ਰੰਥੀ ਸਾਹਿਬਾਨ, ਰਾਗੀ ਸਿੰਘ ਅਤੇ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਤੈਅ ਮਰਿਆਦਾ ਅਨੁਸਾਰ ਹੀ ਕੱਪੜੇ ਪਹਿਣ ਸਕਣਗੇ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਲ-ਨਾਲ ਇਹ ਪ੍ਰਬੰਧ ਸਮੁੱਚੇ ਗੁਰਦੁਆਰਿਆਂ ਵਿਚ ਲਾਗੂ ਹੋਵੇਗਾ।