ਗੁਰਦਾਸਪੁਰ/ਬਟਾਲਾ, 15 ਨਵੰਬਰ | ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਇੱਕ ਹੋਰ ਜਵਾਨ ਸ਼ਹੀਦ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਕਾਰਨ ਫੌਜੀ ਦੀ ਮੌਤ ਹੋਈ ਹੈ। ਸ਼ਹੀਦ ਫੌਜੀ ਜਵਾਨ ਰਾਜਿੰਦਰ ਸਿੰਘ ਉਮਰ 41 ਸਾਲ ਬਟਾਲਾ ਦੇ ਪਿੰਡ ਮਸਾਣੀਆ ਦਾ ਰਹਿਣ ਵਾਲਾ ਸੀ। ਰਾਜਿੰਦਰ ਸਿੰਘ ਹੈਦਰਾਬਾਦ ਵਿਖੇ 13 ਪੰਜਾਬ ਰੈਜੀਮੈਂਟ ਵਿੱਚ ਤਾਇਨਾਤ ਸੀ।

ਰਾਜਿੰਦਰ ਸਿੰਘ ਦੇ ਸ਼ਹੀਦ ਹੋਣ ਦੀ ਖਬਰ ਮਿਲਦਿਆਂ ਹੀ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਦੱਸ ਦੇਈਏ ਕਿ ਸ਼ਹੀਦ ਰਾਜਿੰਦਰ ਸਿੰਘ ਦੀ ਮ੍ਰਿ.ਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਪਹੁੰਚੇਗੀ, ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।