ਮੋਗਾ | ਪੰਜਾਬ ਵਿੱਚ ਨਸ਼ਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਆਏ ਦਿਨ ਕਈ ਮਾਵਾਂ ਦੇ ਪੁੱਤ ਨਸ਼ੇ ਦੀ ਭੇਟ ਚੜ੍ਹਦੇ ਆ ਰਹੇ ਹਨ, ਜਿਸ ਦਾ ਤਾਜਾ ਮਾਮਲਾ ਦੇਖਣ ਨੂੰ ਮਿਲਿਆ ਹੈ ਮੋਗਾ ਦੇ ਪਿੰਡ ਜੋਗੇਵਾਲਾ ਦਾ ਰਹਿਣ ਵਾਲਾ 26 ਸਾਲਾ ਸੁਖਚੈਨ ਸਿੰਘ ਜੋ ਕਿ ਮਿਹਨਤ-ਮਜ਼ਦੂਰੀ ਕਰਦਾ ਹੈ ਅਤੇ ਬੀਤੇ ਕੱਲ ਉਹ ਨਿਗਾਹਾ ਰੋਡ ‘ਤੇ ਆਪਣੇ ਰਿਸ਼ਤੇਦਾਰ ਦੇ ਘਰ ਆਇਆ ਸੀ ਅਤੇ ਜਿਸ ਦੀ ਲਾਸ਼ ਬੈਕਸਾਈਡ ਨਿਗਾਹਾ ਰੋਡ ਖਾਲੀ ਪਲਾਟ ਵਿੱਚ ਮਿਲੀ।
ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਮੇਰਾ ਪਤੀ ਨਸ਼ੇ ਦਾ ਆਦੀ ਸੀ। ਉਹ ਕੱਲ ਆਪਣੇ ਰਿਸ਼ਤੇਦਾਰੀ ਵਿਚ ਆਇਆ ਸੀ ਅਤੇ ਉਸ ਦੀ ਮੌਤ ਹੋ ਗਈ ਅਤੇ ਉਸ ਦੀ ਲਾਸ਼ ਇਕ ਖਾਲੀ ਪਲਾਟ ਵਿੱਚ ਮਿਲੀ ਸੀ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।