ਜਲੰਧਰ ‘ਚ ਦਿਨ-ਦਿਹਾੜੇ ਇਕ ਹੋਰ ਕਤਲ, ਦੋਸਤਾਂ ਨੇ ਹੀ ਉਤਾਰਿਆ ਮੌਤ ਦੇ ਘਾਟ

0
861

ਜਲੰਧਰ | ਪਿੰਡ ਚੇਤਾਵਾਨੀ ਦੇ ਰਹਿਣ ਵਾਲੇ ਹਰਦੀਪ ਸਿੰਘ ਬੰਟੀ ਨਾਂ ਦੇ ਇਕ ਨੌਜਵਾਨ ਦੇ ਕਤਲ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਸਦਰ ਪੁਲਿਸ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਬੰਟੀ ਆਪਣੇ ਦੋਸਤਾਂ ਨੂੰ ਨਸ਼ਾ ਵੇਚਣ ਤੇ ਕਰਨ ਤੋਂ ਰੋਕਦਾ ਸੀ, ਜਿਸ ਕਰਕੇ ਉਸ ਦੇ ਦੋਸਤਾਂ ਨੇ ਹੀ ਉਸ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ, ਉਨ੍ਹਾਂ ਕਤਲ ਕਰਕੇ ਬੰਟੀ ਦੀ ਲਾਸ਼ ਨੂੰ ਗੰਦੇ ਨਾਲੇ ‘ਚ ਸੁੱਟ ਦਿੱਤਾ।

ਮ੍ਰਿਤਕ ਦੇ ਪਰਿਵਾਰ ਵਾਲੇ ਤੇ ਥਾਣਾ ਸਦਰ ਦੀ ਪੁਲਿਸ ਲਾਸ਼ ਨੂੰ ਲੱਭਣ ‘ਚ ਜੁਟੀ ਹੋਈ ਹੈ ਪਰ ਅਜੇ ਤੱਕ ਲਾਸ਼ ਨਹੀਂ ਮਿਲੀ। ਮੌਕੇ ‘ਤੇ ADCP ਸਿਟੀ ਅਸ਼ਵਿਨ ਕੁਮਾਰ, ACP ਜਲੰਧਰ ਕੈਂਟ ਮੇਜਰ ਸਿੰਘ ਤੇ ਥਾਣਾ ਸਦਰ ਦੇ ਇੰਸਪੈਕਟਰ ਸੁਖਦੇਵ ਸਿੰਘ ਸਮੇਤ ਭਾਰੀ ਪੁਲਿਸ ਫੋਰਸ ਸਮੇਤ ਮੌਜੂਦ ਸਨ। ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਮਿਲਣ ਤੋਂ ਬਾਅਦ ਹੀ ਪੂਰੀ ਸਥਿਤੀ ਸਪੱਸ਼ਟ ਹੋਵੇਗੀ।

(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।