ਚੰਡੀਗੜ੍ਹ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਆਪਣੇ ਸਾਢੇ 4 ਸਾਲ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕੀਤਾ।
ਕੈਪਟਨ ਨੇ ਸਾਲ 2007 ਦਾ ਮੈਨੀਫੈਸਟੋ ਦਿਖਾਉਂਦਿਆਂ ਕਿਹਾ ਕਿ ਪਿਛਲੇ ਸਾਢੇ 4 ਸਾਲਾਂ ਤੋਂ ਉਹ ਇਸੇ ਚੋਣ ਮਨੋਰਥ ਪੱਤਰ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਨਵੇਂ 18 ਸੂਤਰੀ ਏਜੰਡੇ ‘ਤੇ ਵੀ ਚਰਚਾ ਕੀਤੀ।
ਉਨ੍ਹਾਂ ਕਿਹਾ ਕਿ ਮੈਨੀਫੈਸਟੋ ਤੋਂ ਬਿਨਾਂ ਅਸੀਂ ਬਹੁਤ ਕੰਮ ਕੀਤਾ ਹੈ। 18 ਸੂਤਰੀ ਏਜੰਡੇ ਦਾ ਕੰਮ ਪੂਰਾ ਕਰ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਮੇਰੇ ਕਾਰਜਕਾਲ ਦੌਰਾਨ 92 ਫੀਸਦੀ ਕੰਮ ਹੋਇਆ ਹੈ।
ਉਨ੍ਹਾਂ ਕਿਹਾ ਕਿ ਕੰਮ ਨਾ ਕਰਨ ਦੇ ਝੂਠੇ ਦੋਸ਼ ਲਾਏ ਜਾ ਰਹੇ ਹਨ। ਪੰਜਾਬ ‘ਚ ਨਵੀਂ ਪਾਰਟੀ ਤਿਆਰ ਹੈ, ਨਾਂ ਦਾ ਫੈਸਲਾ ਹੋਣਾ ਬਾਕੀ ਹੈ, ਸਾਡੇ ਵਕੀਲ ਨਾਂ ਤੇ ਚੋਣ ਨਿਸ਼ਾਨ ‘ਤੇ ਕੰਮ ਕਰ ਰਹੇ ਹਨ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ