ਚੰਡੀਗੜ੍ਹ | ਪੰਜਾਬ ਸਰਕਾਰ ਨੇ 1 ਮਈ ਨੂੰ ਮਜ਼ਦੂਰ ਦਿਵਸ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਛੁੱਟੀ ਸਬੰਧੀ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਇਸ ਨੂੰ ਗਜ਼ਟਿਡ ਛੁੱਟੀ ਐਲਾਨਿਆ ਹੈ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਸੀ। ਪੰਜਾਬ ਸਰਕਾਰ ਨੇ ਉਨ੍ਹਾਂ ਦੇ ਸਨਮਾਨ ਵਿੱਚ 27 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਸੀ।