ਗੁਰਦਾਸਪੁਰ . ਜੇਕਰ ਤੁਸੀਂ ਪੀਐਮ ਕਿਸਾਨ ਨਿੱਧੀ ਯੋਜਨਾ ਤਹਿਤ ਦੋ ਹਜਾਰ ਰੁਪਏ ਦੀ ਕਿਸ਼ਤ ਲੈਣ ਤੋਂ ਵਾਂਝੇ ਰਹਿ ਗਏ ਹੋ ਤਾਂ ਤੁਹਾਡੇ ਕੋਲ ਇਕ ਹੋਰ ਮੌਕਾ ਹੈ।

ਗੁਰਦਾਸਪੁਰ ਜ਼ਿਲੇ ਦੇ ਡਿਪਟੀ ਰਜਿਸਟਰਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਪੀਐੱਮ ਕਿਸਾਨ ਨਿਧੀ ਯੋਜਨਾ ਵਿੱਚ ਸ਼ਾਮਲ ਹੋਣ ਤੋਂ ਰਹਿ ਗਏ ਕਿਸਾਨਾਂ ਨੂੰ ਇਸ ਯੋਜਨਾ ਵਿੱਚ ਗਾਈਡਲਾਈਨਜ਼ ਅਨੁਸਾਰ ਤੁਰੰਤ ਸ਼ਾਮਲ ਕੀਤਾ ਜਾਵੇ। ਇਸ ਸਬੰਧੀ ਗੁਰਦਾਸਪੁਰ ਜ਼ਿਲੇ ਦੇ ਸਹਿਕਾਰੀ ਸਭਾਵਾਂ ਦੇ ਸਮੂਹ ਸਕੱਤਰਾਂ ਵੱਲੋਂ ਪੀਐੱਮ ਕਿਸਾਨ ਨਿਧੀ ਯੋਜਨਾ ਵਿਚ ਸ਼ਾਮਲ ਕਰਨ ਲਈ ਕਿਸਾਨਾਂ ਦੇ ਫਾਰਮ ਭਰੇ ਜਾ ਰਹੇ ਹਨ। ਉਨਾਂ ਨੇ ਦੱਸਿਆ ਕਿ ਕਰਫਿਊ/ਲਾਕਡਾਊਨ ਦੌਰਾਨ ਸਹਿਕਾਰਤਾ ਵਿਭਾਗ ਵੱਲਲੋਕਹਿੱਤ ਲਈ ਵੱਡੇ ਉਪਰਾਲੇ ਕੀਤੇ ਗਏ ਹਨ।

ਡਿਪਟੀ ਰਜਿਸਟਰਾਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇੱਕ ਜੂਨ ਤੋਂ ਪਹਿਲਾਂ ਪਹਿਲਾਂ ਆਪਣੇ ਫਾਰਮ ਨੇੜਲੀ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਤੋਂ ਭਰਵਾਏ ਜਾਣ।