ਕੈਨੇਡਾ | ਇਥੇ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਦੌਰਾਨ ਇਕ ਹੋਰ ਪੰਜਾਬੀ ਨੌਜਵਾਨ ਦੀ ਹਾਦਸੇ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਕੈਲਗਰੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 29 ਸਾਲ ਦੇ ਪੰਜਾਬੀ ਨੌਜਵਾਨ ਹਰਮੀਤ ਸਿੰਘ ਦੀ ਮੌਤ ਹੋ ਗਈ। ਦੱਸ ਦਈਏ ਕਿ ਹਰਮੀਤ ਨੂੰ ਕੁਝ ਸਮਾਂ ਪਹਿਲਾਂ ਹੀ ਟਰੱਕ ਦਾ ਲਾਇਸੈਂਸ ਮਿਲਿਆ ਸੀ।

ਇਹ ਹਾਦਸਾ ਸ਼ੁੱਕਰਵਾਰ ਸਵੇਰੇ 3 ਵਜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਸੜਕ ਹਾਦਸੇ ਵਿਚ 3 ਹੋਰ ਲੋਕ ਜ਼ਖਮੀ ਹੋਏ ਹਨ। ਹਰਮੀਤ ਦਾ ਟਰੱਕ ਖਰਾਬ ਹੋ ਗਿਆ ਸੀ, ਜਿਸ ਕਾਰਨ ਉਹ ਸੜਕ ਕਿਨਾਰੇ ਰਿਪੇਅਰ ਦੀ ਉਡੀਕ ਕਰ ਰਿਹਾ ਸੀ। ਕਿਸੇ ਹੋਰ ਟਰੱਕ ਨੇ ਉਸ ਦੇ ਟਰੱਕ ਨਾਲ ਟੱਕਰ ਮਾਰ ਦਿੱਤੀ, ਟੱਕਰ ਵਿਚ ਉਸਦੀ ਮੌਤ ਹੋ ਗਈ।

ਵੇਖੋ ਵੀਡੀਓ