ਅਫਗਾਨਿਸਤਾਨ| ਅਫਗਾਨਿਸਤਾਨ ਦੇ ਤਾਲਿਬਾਨ ਨੇ ਇੱਕ ਵਾਰ ਫਿਰ ਇੱਕ ਫ਼ਰਮਾਨ ਜਾਰੀ ਕਰਕੇ ਔਰਤਾਂ ਦੇ ਰੁਜ਼ਗਾਰ ਦੇ ਬਾਕੀ ਬਚੇ ਕੁਝ ਮੌਕਿਆਂ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਤਾਲਿਬਾਨ ਨੇ ਔਰਤਾਂ ਦੁਆਰਾ ਚਲਾਏ ਜਾਣ ਵਾਲੇ ਬਿਊਟੀ ਸੈਲੂਨ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ। ਬਲੂਮਬਰਗ ਦੇ ਅਨੁਸਾਰ, Ministry of voice and virtue ਨੇ ਕਿਹਾ ਹੈ ਕਿ ਕਾਬੁਲ ਅਤੇ ਹੋਰ ਸੂਬਿਆਂ ਵਿੱਚ ਔਰਤਾਂ ਦੁਆਰਾ ਚਲਾਏ ਜਾਣ ਵਾਲੇ ਸਾਰੇ ਬਿਊਟੀ ਸੈਲੂਨਾਂ ‘ਤੇ ਤੁਰੰਤ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ ਅਤੇ ਸਾਡੇ ਆਦੇਸ਼ ਦੀ ਪਾਲਣਾ ਕਰਨੀ ਚਾਹੀਦੀ ਹੈ।

ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਗਿਆ ਹੈ ਕਿ ਉਲੰਘਣਾ ਕਰਨ ਵਾਲਿਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਦੱਸ ਦੇਈਏ ਕਿ ਸੰਯੁਕਤ ਰਾਸ਼ਟਰ ਨੇ ਤਾਲਿਬਾਨ ਦੇ ਫਰਮਾਨਾਂ ਨੂੰ ਲੈ ਕੇ ਪਾਬੰਦੀਆਂ ਦੀ ਵਾਰ-ਵਾਰ ਨਿੰਦਾ ਕੀਤੀ ਹੈ। ਸੰਯੁਕਤ ਰਾਸ਼ਟਰ ਨੇ ਕਿਹਾ ਕਿ ਔਰਤਾਂ ਵਿਰੁੱਧ ਅਜਿਹੇ ਨਿਯਮਾਂ ਨੇ ਅੰਤਰਰਾਸ਼ਟਰੀ ਭਾਈਚਾਰੇ ਲਈ ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣਾ ਲਗਭਗ ਅਸੰਭਵ ਬਣਾ ਦਿੱਤਾ ਹੈ।

ਅਫਗਾਨਿਸਤਾਨ ਤੋਂ ਭੱਜਣ ਵਾਲੀ ਅਤੇ ਹੁਣ ਤੁਰਕੀ ਵਿੱਚ ਰਹਿ ਰਹੀ ਇੱਕ ਅਫਗਾਨ ਮਹਿਲਾ ਅਧਿਕਾਰ ਕਾਰਕੁਨ ਜਮੀਲਾ ਅਫਗਾਨ ਨੇ ਕਿਹਾ ਕਿ ਤਾਲਿਬਾਨ ਔਰਤਾਂ ਨੂੰ ਮਨੁੱਖਾਂ ਵਾਂਗ ਨਹੀਂ ਸਗੋਂ ਮਾਲਕੀ ਅਤੇ ਸ਼ੋਸ਼ਣ ਦੀਆਂ ਵਸਤੂਆਂ ਦੇ ਰੂਪ ਵਿੱਚ ਪੇਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਪਾਬੰਦੀ ਤੋਂ ਬਾਅਦ ਹਜ਼ਾਰਾਂ ਮੇਕਅੱਪ ਕਲਾਕਾਰ ਪ੍ਰਭਾਵਿਤ ਹੋਣਗੇ ਅਤੇ ਦੇਸ਼ ਭਰ ਵਿੱਚ ਸੈਂਕੜੇ ਕਾਸਮੈਟਿਕ ਦੁਕਾਨਾਂ ਬੰਦ ਹੋ ਜਾਣਗੀਆਂ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ