ਤਰਨਤਾਰਨ ਦਾ ਇੱਕ ਹੋਰ ਕਿਸਾਨ ਦਿੱਲੀ ਮੋਰਚੇ ‘ਚ ਸ਼ਹੀਦ, ਹਾਰਟ ਅਟੈਕ ਨਾਲ ਮੌਤ; 3 ਏਕੜ ਜ਼ਮੀਨ ਸੀ ਅਤੇ ਸਿਰ ‘ਤੇ ਬੈਂਕ ਦਾ ਕਰਜਾ ਵੀ ਹੈ…

0
5572

ਤਰਨਤਾਰਨ (ਬਲਜੀਤ ਸਿੰਘ) | ਜਿਲੇ ਦਾ ਇਕ ਹੋਰ ਕਿਸਾਨ ਦਿੱਲੀ ਮੋਰਚੇ ਵਿੱਚ ਸ਼ਹੀਦ ਹੋ ਗਿਆ ਹੈ। ਪਿੰਡ ਡੱਲ ਦੇ 65 ਸਾਲਾਂ ਕਿਸਾਨ ਜੋਗਿੰਦਰ ਸਿੰਘ ਦੀ ਕਿਸਾਨ ਸੰਘਰਸ਼ ਦੌਰਾਨ ਦਿੱਲੀ ਦੇ ਬਾਰਡਰ ‘ਤੇ ਦਿੱਲ ਦਾ ਦੋਰਾ ਪੈਣ ਕਾਰਨ ਮੌਤ ਹੋ ਗਈ ਹੈ। ਪਰਿਵਾਰ ਨੇ ਗਰੀਬੀ ਦਾ ਹਵਾਲਾ ਦਿੰਦਿਆਂ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਪਰਿਵਾਰ ਨੇ ਦੱਸਿਆ ਕਿ ਜੋਗਿੰਦਰ ਸਿੰਘ 20 ਜਨਵਰੀ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਦਿੱਲੀ ਸੰਘਰਸ਼ ਲਈ ਗਿਆ ਸੀ। ਇਸ ਤੋ ਪਹਿਲਾਂ ਵੀ ਉਹ 15 ਦਿਨ ਦਿੱਲੀ ਲਗਾ ਕੇ ਆਇਆ ਸੀ।

29 ਜਨਵਰੀ ਨੂੰ ਪੁਲਿਸ ਵੱਲੋਂ ਕਿਸਾਨ ਮੋਰਚੇ ‘ਤੇ ਹਮਲਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਖਦੇੜਨ ਲਈ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਸਨ। ਇਸ ਤੋਂ ਬਾਅਦ ਉਸ ਦੀ ਤਬੀਅਤ ਖਰਾਬ ਹੋ ਗਈ ਅਤੇ ਰਾਤ ਨੂੰ ਉਸ ਦੀ ਮੌਤ ਹੋ ਗਈ।

ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਤਿੰਨ ਏਕੜ ਜ਼ਮੀਨ ਹੈ ਤੇ ਸਿਰ ‘ਤੇ ਬੈਂਕ ਦਾ ਕਰਜ਼ਾ ਵੀ ਹੈ। ਸਰਕਾਰ ਨੂੰ ਮਦਦ ਕਰਨੀ ਚਾਹੀਦੀ ਹੈ।

(Note – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)