ਨਸ਼ੇ ਦੀ ਓਵਰਡੋਜ਼ ਨਾਲ ਮੁੱਕਿਆ ਇਕ ਹੋਰ ਨੌਜਵਾਨ, ਮਾਪਿਆਂ ਦਾ ਇਕਲੌਤਾ ਪੁੱਤ ਸੀ ਜਸ਼ਨਪ੍ਰੀਤ

0
75

ਅੰਮ੍ਰਿਤਸਰ, 18 ਜਨਵਰੀ | ਪੁਲਿਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਕੋਟਲਾ ਗੁੱਜਰਾਂ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਸਵਿੰਦਰ ਸਿੰਘ ਰਾਜੂ ਨੇ ਦੱਸਿਆ ਕਿ ਉਸਦਾ ਲੜਕਾ ਜਸ਼ਨਪ੍ਰੀਤ ਸਿੰਘ 20 ਕੱਲ ਸ਼ਾਮ ਨੂੰ 6 ਕੁ ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ‘ਤੇ ਪਿੰਡ ਸੰਗਤਪੁਰਾ ਵਿਖੇ ਪੈਟਰੋਲ ਪੰਪ ਤੋਂ ਤੇਲ ਪਵਾਉਣ ਗਿਆ ਜਿੱਥੋਂ ਉਹ ਆਪਣੇ ਦੋਸਤਾਂ ਨੂੰ ਨਾਲ ਲੈ ਕੇ ਪਿੰਡ ਭੰਗਵਾਂ ਵਿਖੇ ਨਸ਼ਾ ਕਰਨ ਚਲਾ ਗਿਆ, ਜਿਥੇ ਨਸ਼ੇ ਦੀ ਡੋਜ਼ ਜਿਆਦਾ ਹੋਣ ਕਰ ਕੇ ਉਸ ਦੀ ਮੌਤ ਹੋ ਗਈ।