ਅੰਮ੍ਰਿਤਪਾਲ ਸਿੰਘ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ ਇਨਾਮ, ਬਟਾਲਾ ਰੇਲਵੇ ਸਟੇਸ਼ਨ ‘ਤੇ ਲੱਗੇ ਪੋਸਟਰ

0
2098

ਬਟਾਲਾ | ਬਟਾਲਾ ਦੇ ਰੇਲਵੇ ਸਟੇਸ਼ਨ ‘ਤੇ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੋਸਟਰ ਲਗਾਏ ਗਏ ਹਨ। ਇਹ ਪੋਸਟਰ ਰੇਲਵੇ ਪੁਲਿਸ ਵੱਲੋਂ ਰੇਲਵੇ ਪਲੇਟਫਾਰਮ ‘ਤੇ ਲਗਾਏ ਗਏ ਹਨ। ਕੁਝ ਪੋਸਟਰ ਲੱਗੇ ਹਨ ਜਿਨ੍ਹਾਂ ‘ਤੇ ਇਹ ਲਿਖਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ ਤੇ ਇਨਾਮ ਦਿੱਤਾ ਜਾਵੇਗਾ। ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। ਉਕਤ ਮਾਮਲੇ ਸਬੰਧੀ ਐਸਐਸਪੀ ਬਟਾਲਾ ਅਸ਼ਵਨੀ ਗੋਤਿਆਲ ਨੇ ਦੱਸਿਆ ਕਿ ਇਹ ਪੋਸਟਰ ਰੇਲਵੇ ਪੁਲਿਸ ਵੱਲੋਂ ਲਗਾਏ ਗਏ ਹਨ।

बटाला रेलवे स्टेशन पर GRP ने लगाए भगोड़े अमृतपाल सिंह के पोस्टर

ਵਿਸਾਖੀ ‘ਤੇ ਹੋਣ ਵਾਲੇ ਸਰਬੱਤ ਖਾਲਸਾ ਦੇ ਮੱਦੇਨਜ਼ਰ ਬਟਾਲਾ ਪੁਲਿਸ ਨੇ ਇਲਾਕੇ ‘ਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਸਾਰੇ 13 ਥਾਣਿਆਂ ਦੇ ਖੇਤਰਾਂ ਵਿਚ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਨਾਕਾਬੰਦੀ ਤੇ ਗਸ਼ਤ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੇ ਸਾਰੇ ਐਂਟਰੀ ਗੇਟਾਂ ’ਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਤੇ ਕਾਨੂੰਨ ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ।

ਪੋਸਟਰ ’ਤੇ ਲਿਖਿਆ ਗਿਆ ਹੈ ਕਿ, “ਉਕਤ ਤਸਵੀਰ ਅੰਮ੍ਰਿਤਪਾਲ ਸਿੰਘ ਦੀ ਹੈ ਜੋ ਵੱਖ-ਵੱਖ ਕੇਸਾਂ ਵਿਚ ਪੁਲਿਸ ਨੂੰ ਲੋੜੀਂਦਾ ਹੈ, ਜਿਸ ਕਿਸੇ ਨੂੰ ਵੀ ਇਸ ਬਾਰੇ ਜਾਣਕਾਰੀ ਹੋਵੇ, ਉਹ ਹੇਠ ਲਿਖੇ ਨੰਬਰਾਂ ’ਤੇ ਸੂਚਿਤ ਕਰੇ। ਸੂਚਨਾ ਦੇਣ ਵਾਲੇ ਨੂੰ ਉਚਿਤ ਇਨਾਮ ਦਿੱਤਾ ਜਾਵੇਗਾ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਮੋਬਾਇਲ ਨੰਬਰ 88378-83836, 82880-75736 ਜਾਰੀ ਕੀਤਾ ਹੈ।

ਇਸ ਸਬੰਧੀ ਡੀਐਸਪੀ ਲਲਿਤ ਕੁਮਾਰ ਦਾ ਕਹਿਣਾ ਹੈ ਕਿ ਰੇਲਵੇ ਸਟੇਸ਼ਨ ਤੋਂ ਇਲਾਵਾ ਹੋਰ ਥਾਵਾਂ ਉੱਤੇ ਵੀ ਇਹ ਪੋਸਟਰ ਲਗਾਏ ਗਏ ਹਨ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਨੂੰ ਸੋਮਵਾਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਫੜਿਆ ਗਿਆ ਸੀ।