ਗੁਰਦਾਸਪੁਰ | ਨਗਰ ਕੌਂਸਲ ਗੁਰਦਾਸਪੁਰ ਵੱਲੋਂ ਸ਼ਹਿਰ ਵਿਚੋਂ ਨਾਜਾਇਜ਼ ਕਬਜ਼ੇ ਹਟਾਏ ਗਏ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸੀ, ਉਨ੍ਹਾਂ ਦਾ ਸਾਮਾਨ ਵੀ ਜ਼ਬਤ ਕੀਤਾ ਗਿਆ। ਇਸ ਮੌਕੇ ਇਕ ਵਿਅਕਤੀ ਵੱਲੋਂ ਬਾਹਰ ਲਗਾਏ ਗਏ ਮੁਰਗੇ ਵੀ ਜ਼ਬਤ ਕਰ ਲਏ ਗਏ ਅਤੇ ਵਾਰਨਿੰਗ ਦਿੱਤੀ ਕਿ ਜੇਕਰ ਕਿਸੇ ਨੇ ਬਾਜ਼ਾਰ ਵਿਚ ਨਾਜਾਇਜ਼ ਕਬਜ਼ੇ ਕੀਤੇ ਤਾਂ ਉਸਦੇ ਚਲਾਨ ਕੀਤੇ ਜਾਣਗੇ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ ਵੱਲੋਂ ਸ਼ਹਿਰ ਵਾਸੀਆਂ ਨੂੰ 15 ਤਰੀਕ ਤੱਕ ਨਾਜਾਇਜ਼ ਕਬਜ਼ੇ ਹਟਾਉਣ ਲਈ ਸਮਾਂ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਨਗਰ ਕੌਂਸਲ ਦੀ ਟੀਮ ਵੱਲੋਂ ਗੁਰਦਾਸਪੁਰ ਸ਼ਹਿਰ ਵਿਚੋਂ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਲੋਕਾਂ ਦਾ ਸਾਮਾਨ ਵੀ ਜ਼ਬਤ ਕੀਤਾ ਗਿਆ।

ਉਥੇ ਹੀ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਬੇਨਤੀ ਵੀ ਕੀਤੀ ਕਿ ਸ਼ਹਿਰ ਵਾਸੀਆਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸਾਮਾਨ ਨਾ ਲਗਾਇਆ ਜਾਏ ਕਿਉਂਕਿ ਇਸ ਨਾਲ ਸ਼ਹਿਰ ਵਿਚ ਜਾਮ ਲੱਗ ਜਾਂਦਾ ਹੈ ਅਤੇ ਟਰੈਫਿਕ ਸਮੱਸਿਆ ਆਉਂਦੀ ਹੈ ।

ਵੇਖੋ ਵੀਡੀਓ