ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਨਾਂ ‘ਤੇ ਕੌਮੀ ਬਹਾਦਰੀ ਪੁਰਸਕਾਰ ਦੇਣ ਦੀ ਅਪੀਲ

0
135

ਚੰਡੀਗੜ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਨਾਂ ‘ਤੇ ਕੌਮੀ ਬਹਾਦਰੀ ਅਵਾਰਡ ਦੇਣ ਅਤੇ ਦੀਵਾਨ ਟੋਡਰ ਮੱਲ ਦੇ ਸਤਿਕਾਰ ਵਿੱਚ ਸੋਨੇ ਦਾ ਯਾਦਗਾਰੀ ਸਿੱਕਾ ਜਾਰੀ ਕਰਨ ਦੀ ਅਪੀਲ ਕੀਤੀ ਹੈ।
ਮੋਦੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਨੇ ਨਿਆ ਅਤੇ ਮਾਨਵਤਾ ਦੀ ਖਾਤਰ ਸਭ ਕੁਝ ਤਿਆਗ ਦਿੱਤਾ ਜਦਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਦੀ ਲਾਸਾਨੀ ਬਹਾਦਰੀ ਅੱਗੇ ਦੁਨੀਆ ਭਰ ਵਿੱਚ ਵਸਦੇ ਪੰਜਾਬੀ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਸਿਰ ਝੁਕਾਉਂਦੇ ਹਨ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।