ਚੰਡੀਗੜ੍ਹ| ਮੁੱਖ ਮੰਤਰੀ ਨੇ ਅੱਜ ਗ੍ਰਹਿ ਵਿਭਾਗ ਅੰਡਰ ਆਉਂਦੇ ਆਈਬੀ ਵਿਭਾਗ ਵਿਚ ਨਵ ਨਿਯੁਕਤ ਭਰਤੀ ਹੋਏ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਨਿਯੁਕਤੀ ਪੱਤਰ ਵੰਡਦਿਆਂ ਮੁੱਖ ਮੰਤਰੀ ਨੇ ਇਹ ਕਿਹਾ ਕਿ ਇਹ ਬਹੁਤ ਹੀ ਅਹਿਮ ਵਿਭਾਗ ਹੈ, ਭਾਵੇਂ ਇਹ ਪਰਦੇ ਪਿੱਛੇ ਰਹਿ ਕੇ ਕੰਮ ਕਰਦੇ ਹਨ ਪਰ ਉਨ੍ਹਾਂ ਦੀ ਅਹਿਮੀਅਤ ਅੱਜ ਦੇ ਸਮੇਂ ਵਿਚ ਬਹੁਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲੀ ਵਾਰ ਸਿਵਲ ਤੋਂ ਪੁਲਿਸ ਵਿਚ ਭਰਤੀ ਕੀਤੀ ਜਾ ਰਹੀ ਹੈ।