ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਦੱਸ ਦੇਈਏ ਕਿ ਅੱਜ ਮਾਨ ਸਰਕਾਰ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ 188 ਜੇ.ਈਜ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਇਹ ਸਮਾਗਮ ਅੱਜ ਚੰਡੀਗੜ੍ਹ ਵਿੱਚ ਨਗਰ ਨਿਗਮ ਭਵਨ ਵਿੱਚ ਹੋਇਆ। ਇਸ ਮੌਕੇ ਮੰਤਰੀ ਹਰਭਜਨ ਸਿੰਘ ਈ.ਟੀ’ ਓ ਨੇ ਦੱਸਿਆ ਕਿ 188 ਨਿਯੁਕਤੀ ਪੱਤਰ ਦਿੱਤੇ ਗਏ ਹਨ ਅਸੀਂ ਪੰਜਾਬ ‘ਚ ਭਰਤੀ ਕਰ ਰਹੇ ਹਾਂ ਅਤੇ 26 ਹਜ਼ਾਰ ਤੋਂ ਵੱਧ ਪੱਕੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿੱਚ ਨਵੀਂ ਤਕਨੀਕ ਨੂੰ ਅਪਣਾਇਆ ਜਾਣਾ ਚਾਹੀਦਾ ਹੈ, ਮੰਤਰੀ ਨੇ ਕਿਹਾ ਕਿ ਅਸੀਂ ਵੀ ਇਹ ਨਵੀਂ ਤਕਨੀਕ ਚਾਹੁੰਦੇ ਹਾਂ ਤਾਂ ਜੋ ਨੌਜਵਾਨ ਖੇਤੀਬਾੜੀ ਦੇ ਖੇਤਰ ਵਿੱਚ ਅੱਗੇ ਵੱਧ ਸਕਣ। ਪਰਾਲੀ ਸਬੰਧੀ ਸਮੱਸਿਆ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ