ਮੋਗਾ. ਲੱਕੜ ਆੜਤ/ਆਰਾ ਯੂਨੀਅਨ ਕਮਿਸ਼ਨ ਏਜੰਟਾਂ, ਇਮੀਗਰੇਸ਼ਨ ਦਫ਼ਤਰਾਂ, ਫਰਨੀਚਰ/ਪੇਟ/ਹਾਰਡਵੇਅਰ/ਲੱਕੜ ਦੇ ਆਰੇ/ਪਲਾਈਵੂਡ ਆਦਿ ਦੀਆਂ ਦੁਕਾਨਾਂ ਨੂੰ ਸੋਮਵਾਰ ਤੋ ਸ਼ਨੀਵਾਰ ਤੱਕ ਸਵੇਰੇ 7 ਵਜੇ ਤੋ ਸ਼ਾਮ 6 ਵਜੇ ਤੱਕ ਪਹਿਲੀਆਂ ਸ਼ਰਤਾਂ ਦੇ ਆਧਾਰ ਤੇ ਕੰਮ ਕਰਨ ਦੀ ਮੰਜੂਰੀ ਦਿੱਤੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਸੰਦੀਪ ਹੰਸ ਨੇ ਦੱਸਿਆ ਕਿ ਕੋਰੋਨਾ ਦੀ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਉਕਤ ਕੰਮ ਕਰਦੇ ਸਮੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣਾ, ਹੈਡ ਸੈਨੇਟਾਈਜ਼ਰ, ਮਾਸਕ, ਦਸਤਾਨੇ ਦੀ ਵਰਤੋ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਸਮਾਜਿਕ ਦੂਰੀ ਕਾਇਮ ਰੱਖੀ ਜਾਵੇਗੀ।
ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜੇਕਰ ਕੋਈ ਵਿਅਕਤੀ ਉਕਤ ਦੁਕਾਨਾਂ ਤੇ ਬਿਨ੍ਹਾਂ ਮਾਸਕ ਤੋ ਪਾਇਆ ਜਾਂਦਾ ਹੈ ਤਾਂ ਉਸਦਾ 200 ਰੁਪਏ ਅਤੇ ਅਜਿਹੇ ਵਿਅਕਤੀਆਂ ਵੱਲੋ ਜਨਕਤ ਸਥਾਨ ਤੇ ਥੁੱਕਣ ਤੇ 100 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ।
ਉਪਰਕੋਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।