ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਪੁਲਿਸ ਜਾਂਚ ‘ਚ ਹੋਈ ਸ਼ਾਮਲ, ਦਰਜ ਕਰਵਾਏ ਆਪਣੇ ਬਿਆਨ

0
2375

ਅੰਮ੍ਰਿਤਸਰ | ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅਰਚਨਾ ਮਕਵਾਨਾ  ਪੁਲਿਸ ਜਾਂਚ ਵਿਚ ਸ਼ਾਮਲ ਹੋਈ ਹੈ। ਅਰਚਨਾ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ। ਦਰਅਸਲ ਐਸਜੀਪੀਸੀ ਨੇ ਉਸ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਸ਼ਿਕਾਇਤ ਦਰਜ ਕਰਵਾਈ ਸੀ।

ਜਾਣੋ, ਕੀ ਹੈ ਮਾਮਲਾ 
ਦਰਅਸਲ, 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਅਰਚਨਾ ਮਕਵਾਨਾ ਨੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕੀਤਾ। ਅਰਚਨਾ 21 ਜੂਨ ਨੂੰ ਐਵਾਰਡ ਲੈਣ ਦਿੱਲੀ ਪਹੁੰਚੀ ਸੀ। ਇਸ ਨਾਲ ਉਹ ਅੰਮ੍ਰਿਤਸਰ ਮੱਥਾ ਟੇਕਣ ਆਈ। ਅਰਚਨਾ ਯੋਗਾ ਗਰਲ ਹੈ ਅਤੇ ਵੱਖ-ਵੱਖ ਥਾਵਾਂ ‘ਤੇ ਯੋਗਾ ਕਰਦੀ ਹੈ। ਅਰਚਨਾ ਨੇ ਇੰਸਟਾਗ੍ਰਾਮ ‘ਤੇ ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਦੀ ਯਾਤਰਾ ਦੌਰਾਨ ਆਸਣ (ਯੋਗਾ) ਕਰਦੇ ਹੋਏ ਇਕ ਫੋਟੋ ਪੋਸਟ ਕੀਤੀ ਸੀ।

ਫੋਟੋ ਵਾਇਰਲ ਹੋਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਅਰਚਨਾ ਖਿਲਾਫ ਪੁਲਿਸ ਨੂੰ ਸ਼ਿਕਾਇਤ ਕੀਤੀ। ਐੱਸ.ਜੀ.ਪੀ.ਸੀ ਨੇ ਉਸ ‘ਤੇ ਸਿੱਖ ਭਾਵਨਾਵਾਂ ਅਤੇ ਸਨਮਾਨ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਤਿੰਨ ਮੁਲਾਜ਼ਮਾਂ ਨੂੰ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਅਤੇ 5000 ਰੁਪਏ ਦਾ ਜੁਰਮਾਨਾ ਲਾਇਆ ਗਿਆ।