ਚੇਨਈ | ਤਾਮਿਲਨਾਡੂ ਦੇ ਕੁਨੂਰ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਦੀ ਖਬਰ ਹੈ। ਰਿਪੋਰਟਾਂ ਮੁਤਾਬਕ ਇਸ ਹੈਲੀਕਾਪਟਰ ‘ਚ ਚੀਫ ਆਫ ਡਿਫੈਂਸ ਸਟਾਫ ਬਿਪਿਨ ਰਾਵਤ ਵੀ ਮੌਜੂਦ ਸਨ। ਇਸ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸਵਾਰ ਸਨ।
ਫਿਲਹਾਲ ਫੌਜ ਵੱਲੋਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਹੈਲੀਕਾਪਟਰ ‘ਚ ਸਵਾਰ ਲੋਕਾਂ ਨੂੰ ਬਚਾਉਣ ਲਈ ਮੁਹਿੰਮ ਜਾਰੀ ਹੈ। ਇਸ ਹੈਲੀਕਾਪਟਰ ‘ਚ 5 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 3 ਲੋਕਾਂ ਨੂੰ ਫਿਲਹਾਲ ਬਚਾ ਲਿਆ ਗਿਆ ਹੈ। ਖਬਰਾਂ ਮੁਤਾਬਕ ਬਿਪਿਨ ਰਾਵਤ ਇਕ ਲੈਕਚਰ ਸੀਰੀਜ਼ ‘ਚ ਹਿੱਸਾ ਲੈਣ ਜਾ ਰਹੇ ਸਨ।
ਫਿਲਹਾਲ ਲੋਕਾਂ ਨੂੰ ਬਚਾਉਣ ਦਾ ਕੰਮ ਜਾਰੀ ਹੈ ਪਰ ਫੌਜੀ ਸੂਤਰਾਂ ਤੋਂ ਇਹ ਜਾਣਕਾਰੀ ਨਹੀਂ ਮਿਲੀ ਕਿ ਕਿਨ੍ਹਾਂ ਲੋਕਾਂ ਨੂੰ ਬਚਾਇਆ ਗਿਆ ਹੈ। ਰਿਪੋਰਟਾਂ ਮੁਤਾਬਕ ਇਹ ਹੈਲੀਕਾਪਟਰ ਤਾਮਿਲਨਾਡੂ ਦੇ ਵੈਲਿੰਗਟਨ ਸਥਿਤ ਡਿਫੈਂਸ ਸਰਵਿਸਿਜ਼ ਕਾਲਜ ਜਾ ਰਿਹਾ ਸੀ ਕਿ ਇਸ ਦੌਰਾਨ ਇਹ ਹਾਦਸਾ ਵਾਪਰ ਗਿਆ।
ਹੈਲੀਕਾਪਟਰ ਦੇ ਕ੍ਰੈਸ਼ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਧੁੰਦ ਕਾਰਨ ਵਾਪਰਿਆ ਹੈ। ਹੈਲੀਕਾਪਟਰ ਜਿਸ ਇਲਾਕੇ ‘ਚ ਡਿੱਗਾ, ਉਹ ਜੰਗਲੀ ਖੇਤਰ ਹੈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ