&NewLine;<p class&equals;"wp-block-paragraph"><strong>ਅੰਮ੍ਰਿਤਸਰ&vert;<&sol;strong> ਭਾਖੜਾ ਡੈਮ ਮੈਨੇਜਮੈਂਟ ਬੋਰਡ &lpar;BBMB&rpar; ਨੇ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਰਹੇ ਪਾਣੀ ਦੇ ਪੱਧਰ ਨੂੰ ਹੇਠਾਂ ਲਿਆਉਣ ਲਈ ਫਲੱਡ ਗੇਟ ਅਗਲੇ ਚਾਰ ਦਿਨਾਂ ਲਈ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਕਾਰਨ ਸਤਲੁਜ ਦਰਿਆ ਦੇ ਪਾਣੀ ਦੇ ਵਧੇ ਪੱਧਰ ਨੇ ਰੂਪਨਗਰ ਵਿੱਚ ਆਪਣਾ ਅਸਰ ਵਿਖਾਇਆ ਹੈ। ਦੂਜੇ ਪਾਸੇ ਹੁਸ਼ਿਆਰਪੁਰ&comma; ਗੁਰਦਾਸਪੁਰ&comma; ਕਪੂਰਥਲਾ ਤੋਂ ਬਾਅਦ ਪੌਂਗ ਡੈਮ ਤੋਂ ਛੱਡੇ ਜਾਣ ਵਾਲੇ ਪਾਣੀ ਦਾ ਅਸਰ ਅੰਮ੍ਰਿਤਸਰ&comma; ਤਰਨਤਾਰਨ ਅਤੇ ਫਿਰੋਜ਼ਪੁਰ &OpenCurlyQuote;ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੌਂਗ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਅੰਮ੍ਰਿਤਸਰ ਦੇ ਪਿੰਡ ਸ਼ੇਰੋਬਾਗਾ ਦੇ ਕਈ ਘਰ ਪਾਣੀ ਦੀ ਲਪੇਟ ਵਿੱਚ ਆ ਗਏ। ਜਿਸ ਤੋਂ ਬਾਅਦ ਸ਼ਾਮ ਨੂੰ ਲੋਕਾਂ ਨੂੰ ਬਚਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਐਨਡੀਆਰਐਫ ਦੀਆਂ ਟੀਮਾਂ ਨੇ ਇਸ ਦੌਰਾਨ ਚਾਰਜ ਸੰਭਾਲ ਲਿਆ ਅਤੇ 26 ਲੋਕਾਂ ਅਤੇ 30 ਪਾਲਤੂ ਜਾਨਵਰਾਂ ਨੂੰ ਬਚਾਇਆ। ਇਸ ਦੌਰਾਨ ਪਿੰਡ ਦੇ ਗੁਰੂਘਰ ਵਿੱਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵੀ ਸਤਿਕਾਰ ਸਹਿਤ ਸੁਰੱਖਿਅਤ ਥਾਂ &&num;8216&semi;ਤੇ ਲਿਜਾਇਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੰਮ੍ਰਿਤਸਰ &OpenCurlyQuote;ਚ ਬਿਆਸ ਦਰਿਆ ਖਤਰੇ ਦੇ ਨਿਸ਼ਾਨ ਨੂੰ ਛੂਹ ਗਿਆ ਹੈ। ਅੰਮ੍ਰਿਤਸਰ ਤੋਂ ਇਲਾਵਾ ਬਿਆਸ ਦਾ ਅਸਰ ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਤਰਨਤਾਰਨ ਦੇ ਪਿੰਡ ਧੂੰਦਾ ਵਿੱਚ ਧੁੱਸੀ ਬੰਨ੍ਹ ਵਿਚ ਪਾੜ ਪੈ ਗਿਆ ਹੈ। ਜਿਸ ਕਾਰਨ 15 ਹਜ਼ਾਰ ਏਕੜ ਜ਼ਮੀਨ ਪਾਣੀ ਵਿੱਚ ਡੁੱਬ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h2 class&equals;"wp-block-heading">ਭਾਖੜਾ ਦਾ ਪਾਣੀ 2 ਫੁੱਟ ਘਟਿਆ<&sol;h2>&NewLine;&NewLine;&NewLine;&NewLine;<p class&equals;"wp-block-paragraph">ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1676&period;45 ਫੁੱਟ &OpenCurlyQuote;ਤੇ ਪਹੁੰਚ ਗਿਆ ਹੈ&comma; ਜੋ ਕਿ ਪਿਛਲੇ ਦਿਨਾਂ ਨਾਲੋਂ 2 ਫੁੱਟ ਘੱਟ ਅਤੇ ਖ਼ਤਰੇ ਦੇ ਨਿਸ਼ਾਨ ਤੋਂ 4 ਫੁੱਟ ਘੱਟ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 54887 ਕਿਊਸਿਕ ਦਰਜ ਕੀਤੀ ਗਈ। ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਅਤੇ ਫਲੱਡ ਗੇਟਾਂ ਰਾਹੀਂ ਸਿਰਫ਼ 79195 ਕਿਊਸਿਕ ਪਾਣੀ ਛੱਡਿਆ ਗਿਆ। ਇਸ ਦੇ ਨਾਲ ਹੀ 2 ਫੁੱਟ ਦੇ ਕਰੀਬ ਗੇਟ ਖੋਲ੍ਹ ਦਿੱਤੇ ਗਏ ਹਨ ਅਤੇ ਪਾਣੀ ਨੂੰ ਕੰਟਰੋਲ &OpenCurlyQuote;ਚ ਛੱਡਿਆ ਜਾ ਰਿਹਾ ਹੈ&comma; ਤਾਂ ਜੋ ਪੰਜਾਬ &OpenCurlyQuote;ਚ ਜ਼ਿਆਦਾ ਨੁਕਸਾਨ ਨਾ ਹੋਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ&comma; ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਅਤੇ ਸਤਲੁਜ ਦਰਿਆ ਵਿੱਚ 56900 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ 79400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੌਂਗ ਡੈਮ ਅਜੇ ਵੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਹੈ। ਬੀਬੀਐਮਬੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ 1&period;40 ਕਿਊਸਿਕ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;