ਗਸ਼ਤ ਦੌਰਾਨ ਖੱਡ ‘ਚ ਡਿੱਗਿਆ ਆਰਮੀ ਵਾਹਨ, 3 ਜਵਾਨ ਸ਼ਹੀਦ

0
949

ਚੰਡੀਗੜ੍ਹ | CM ਮਾਨ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਗਸ਼ਤ ਕਰ ਰਹੇ ਵਾਹਨ ਦੇ ਖੱਡ ‘ਚ ਡਿੱਗਣ ਕਾਰਨ 3 ਜਵਾਨਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਵੀ ਕੀਤਾ। ਉਨ੍ਹਾਂ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਔਖੀ ਘੜੀ ਵਿਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਹਿੰਮਤ ਬਖਸ਼ੇ।

ਇਸ ਹਾਦਸੇ ਵਿਚ ਇਕ ਜੂਨੀਅਰ ਕਮਿਸ਼ਨਡ ਅਫਸਰ (ਜੇ.ਸੀ.ਓ.) ਸਮੇਤ ਤਿੰਨ ਜਵਾਨ ਸ਼ਹੀਦ ਹੋ ਗਏ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਮਾਛਿਲ ਸੈਕਟਰ ‘ਚ ਕੰਟਰੋਲ ਰੇਖਾ ਨੇੜੇ ਫੌਜ ਦਾ ਇਕ ਵਾਹਨ ਡੂੰਘੀ ਖੱਡ ‘ਚ ਡਿੱਗ ਗਿਆ।