ਡਾਂਸਰ ਸਪਨਾ ਚੌਧਰੀ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਜਾਣੋ ਕਾਰਨ

0
453

ਲਖਨਊ | ਲਖਨਊ ਦੀ ਇਕ ਅਦਾਲਤ ਨੇ ਮਸ਼ਹੂਰ ਡਾਂਸਰ ਸਪਨਾ ਚੌਧਰੀ ਖਿਲਾਫ ਕਥਿਤ ਤੌਰ ‘ਤੇ ਪ੍ਰੋਗਰਾਮ ਰੱਦ ਕਰਨ ਅਤੇ ਟਿਕਟ ਧਾਰਕਾਂ ਨੂੰ ਪੈਸੇ ਵਾਪਸ ਨਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ।

ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ਼ਾਂਤਨੂ ਤਿਆਗੀ ਨੇ ਬੁੱਧਵਾਰ ਨੂੰ ਸਪਨਾ ਵਿਰੁੱਧ ਵਾਰੰਟ ਜਾਰੀ ਕਰਦਿਆਂ ਪੁਲਿਸ ਨੂੰ 22 ਨਵੰਬਰ ਤੱਕ ਇਸ ਨੂੰ ਅੰਜਾਮ ਦੇਣ ਲਈ ਕਿਹਾ, ਜੋ ਕਿ ਕੇਸ ਦੀ ਅਗਲੀ ਸੁਣਵਾਈ ਦੀ ਤਰੀਕ ਹੈ।

ਅਦਾਲਤ ਡਾਂਸਰ ਦੇ ਖਿਲਾਫ ਕੇਸ ਵਿੱਚ ਦੋਸ਼ ਤੈਅ ਕਰੇਗੀ, ਜਿਸ ਲਈ ਆਰੋਪੀ ਦੀ ਮੌਜੂਦਗੀ ਜ਼ਰੂਰੀ ਹੈ। ਚੌਧਰੀ ਨੇ ਪਹਿਲਾਂ ਵੀ ਆਪਣੇ ਖਿਲਾਫ ਐਫਆਈਆਰ ਨੂੰ ਰੱਦ ਕਰਨ ਲਈ ਅਦਾਲਤ ਦਾ ਰੁਖ ਕੀਤਾ ਸੀ ਪਰ ਉਸ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।

ਸਪਨਾ ਚੌਧਰੀ ਖਿਲਾਫ 14 ਅਕਤੂਬਰ 2018 ਨੂੰ ਆਸ਼ਿਆਨਾ ਪੁਲਿਸ ਸਟੇਸ਼ਨ ਵਿੱਚ ਐੱਫਆਈਆਰ ਦਰਜ ਕੀਤੀ ਗਈ ਸੀ, ਜਦੋਂ ਉਹ 13 ਅਕਤੂਬਰ ਨੂੰ ਲਖਨਊ ਵਿੱਚ ਸਮ੍ਰਿਤੀ ਉਪਵਨ ਵਿੱਚ ਡਾਂਸ ਸ਼ੋਅ ਲਈ ਨਹੀਂ ਪਹੁੰਚੀ ਸੀ।

ਡਾਂਸਰ ਤੋਂ ਇਲਾਵਾ ਐੱਫਆਈਆਰ ਵਿੱਚ ਪ੍ਰੋਗਰਾਮ ਦੇ ਆਯੋਜਕਾਂ ਜੁਨੈਦ ਅਹਿਮਦ, ਨਵੀਨ ਸ਼ਰਮਾ, ਇਬਾਦ ਅਲੀ, ਅਮਿਤ ਪਾਂਡੇ ਤੇ ਰਤਨਾਕਰ ਉਪਾਧਿਆਏ ਦੇ ਨਾਂ ਵੀ ਸ਼ਾਮਲ ਹਨ।

ਪ੍ਰੋਗਰਾਮ ਦੀ ਟਿਕਟ 300 ਰੁਪਏ ਦੀ ਕੀਮਤ ‘ਤੇ ਆਨਲਾਈਨ ਤੇ ਆਫਲਾਈਨ ਦੋਵਾਂ ਵਿੱਚ ਵੇਚੀ ਗਈ ਸੀ।

ਪ੍ਰਦਰਸ਼ਨ ਨੂੰ ਦੇਖਣ ਲਈ ਹਜ਼ਾਰਾਂ ਲੋਕ ਪੁੱਜੇ ਹੋਏ ਸਨ ਪਰ ਜਦੋਂ ਸਪਨਾ ਚੌਧਰੀ ਰਾਤ 10 ਵਜੇ ਤੱਕ ਵੀ ਨਹੀਂ ਆਏ ਤਾਂ ਭੀੜ ਨੇ ਮੌਕੇ ‘ਤੇ ਹੰਗਾਮਾ ਕਰ ਦਿੱਤਾ। ਲੋਕਾਂ ਦੇ ਪੈਸੇ ਵੀ ਵਾਪਸ ਨਹੀਂ ਕੀਤੇ ਗਏ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ