ਬਠਿੰਡਾ, 26 ਸਤੰਬਰ | ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋ ਗਏ ਹਨ। ਬਠਿੰਡਾ ਦੀ ਅਦਾਲਤ ਨੇ ਫੈਸਲਾ ਸੁਣਾਇਆ ਹੈ। 12 ਅਕਤੂਬਰ ਨੂੰ ਅਦਾਲਤ ਵਿਚ ਅਗਲੀ ਸੁਣਵਾਈ ਹੋਵੇਗੀ। ਦੱਸ ਦਈਏ ਕਿ ਵਿਜੀਲੈਂਸ ਬਿਊਰੋ ਬਠਿੰਡਾ ਵਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਕ ਪੀ.ਸੀ.ਐੱਸ. ਅਧਿਕਾਰੀ ਸਮੇਤ 6 ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਮਗਰੋਂ ਮਨਪ੍ਰੀਤ ਬਾਦਲ ਵੱਲੋਂ ਮੰਗਲਵਾਰ ਨੂੰ ਬਠਿੰਡਾ ਅਦਾਲਤ ਵਿਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ ਗਈ ਸੀ।
ਉਸ ਦੀ ਅਰਜ਼ੀ ‘ਤੇ ਵਧੀਕ ਸੈਸ਼ਨ ਜੱਜ ਰਾਮ ਕੁਮਾਰ ਗੋਇਲ ਦੀ ਅਦਾਲਤ ‘ਚ ਸੁਣਵਾਈ ਹੋਣੀ ਸੀ ਪਰ ਮੰਗਲਵਾਰ ਨੂੰ ਮਨਪ੍ਰੀਤ ਬਾਦਲ ਦੇ ਵਕੀਲ ਐਡਵੋਕੇਟ ਸੁਖਦੀਪ ਬਿੰਦਰ ਨੇ ਅਦਾਲਤ ‘ਚੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਕੇ ਅਗਲੀ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਉਹ ਨਵੇਂ ਸਿਰੇ ਤੋਂ ਮਨਪ੍ਰੀਤ ਬਾਦਲ ਦੀ ਜ਼ਮਾਨਤ ਦੀ ਪ੍ਰਕਿਰਿਆ ਸ਼ੁਰੂ ਕਰ ਸਕਣ ਪਰ ਗ੍ਰਿਫਤਾਰੀ ਵਾਰੰਟ ਜਾਰੀ ਹੋ ਗਏ ਹਨ।