ਜਲੰਧਰ | ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਪੰਜਾਬ ਪੁਲਿਸ ਨੇ ਇਕ ਨੌਜਵਾਨ ਨੂੰ 2 ਪਿਸਤੌਲਾਂ ਤੇ 4 ਖਾਲੀ ਮੈਗਜ਼ੀਨ ਸਣੇ ਗ੍ਰਿਫ਼ਤਾਰ ਕੀਤਾ ਹੈ। ਆਰੋਪੀ ਦੀ ਪਛਾਣ ਮੁਨੀਸ਼ ਕੁਮਾਰ ਵਾਸੀ ਬਿਹਾਰ ਵਜੋਂ ਹੋਈ ਹੈ।
GRP ਦੇ SHO ਧਰਮਿੰਦਰ ਕਲਿਆਣ ਨੇ ਦੱਸਿਆ ਕਿ ਸੁਖਦੇਵ ਸਿੰਘ, ਅਸ਼ੋਕ ਕੁਮਾਰ ਤੇ ਅਮਰਦੀਪ ਸਿੰਘ (ਤਿੰਨੋਂ ASI) ਸਮੇਤ ਪੁਲਿਸ ਪਾਰਟੀ ਨੇ ਚੈਕਿੰਗ ਦੌਰਾਨ ਪਲੇਟਫਾਰਮ ਨੰਬਰ 01 ਤੋਂ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ।
ਚੈਕਿੰਗ ਦੌਰਾਨ ਉਸ ਦੇ ਕਬਜ਼ੇ ‘ਚੋਂ 2 ਦੇਸੀ ਪਿਸਤੌਲ ਤੇ 4 ਖਾਲੀ ਮੈਗਜ਼ੀਨ ਮਿਲੇ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਆਰੋਪੀ ਇਹ ਅਸਲਾ ਬਿਹਾਰ ਤੋਂ ਲੈ ਕੇ ਆਇਆ ਸੀ ਤੇ ਅੰਮ੍ਰਿਤਸਰ ‘ਚ ਵੇਚਣ ਜਾਣਾ ਸੀ।
(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।