<p><strong>ਚੰਡੀਗੜ੍ਹ&comma; 19 ਫਰਵਰੀ &vert;<&sol;strong> ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇਕ ਵਿਅਕਤੀ ਪਰਦੀਪ ਕੁਮਾਰ&comma; ਵਾਸੀ ਖਲਵਾੜਾ ਕਾਲੋਨੀ&comma; ਫਗਵਾੜਾ&comma; ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ &&num;8216&semi;ਤੇ ਇਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।<&sol;p>&NewLine;<p>ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁਕਦਮਾ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ &&num;8216&semi;ਤੇ ਦਰਜ ਕੀਤਾ ਗਿਆ ਹੈ।<&sol;p>&NewLine;<p>ਉਸ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਗਾਇਆ ਹੈ ਕਿ ਉਸਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇਕ ਦਰਖਾਸਤ ਤਹਿਸੀਲਦਾਰ ਨੂੰ ਦਿੱਤੀ ਹੈ&comma; ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ ਪਰ ਉਪਰੋਕਤ ਮੁਲਜ਼ਮ ਇਸ ਕੇਸ ਵਿਚ ਇਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਸ ਨੇ ਸ਼ਿਕਾਇਤਕਰਤਾ ਨੂੰ ਕੰਮ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਇਸ ਸਬੰਧੀ ਤਹਿਸੀਲਦਾਰ ਅਤੇ ਫਰਦ ਕੇਂਦਰ ਦਾ ਮੈਨੇਜਰ ਇਕ ਲੱਖ ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤਕਰਤਾ ਨੇ ਉਪਰੋਕਤ ਮੁਲਜ਼ਮ ਵੱਲੋਂ ਪੈਸਿਆਂ ਦੀ ਮੰਗ ਕਰਦੇ ਸਮੇਂ ਆਵਾਜ਼ ਦੀ ਰਿਕਾਰਡਿੰਗ ਵੀ ਕਰ ਲਈ ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।<&sol;p>&NewLine;<p>ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਹੈ। ਇਸ ਰਿਪੋਰਟ ਦੇ ਆਧਾਰ &&num;8216&semi;ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;