ਮੋਗਾ ਪਹੁੰਚੇ ਹੰਸ ਰਾਜ ਹੰਸ ਨੂੰ ਕਿਸਾਨ ਬੀਬੀਆਂ ਨੇ ਘੇਰਿਆ

0
1748

ਮੋਗਾ | ਡਾ. ਅੰਬੇਡਕਰ ਨੂੰ ਸਮਰਪਿਤ ਇੱਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਮੋਗਾ ਪਹੁੰਚੇ ਦਿੱਲੀ ਤੋਂ ਬੀਜੇਪੀ ਐਮਪੀ ਹੰਸ ਰਾਜ ਹੰਸ ਨੂੰ ਕਿਸਾਨਾਂ ਨੇ ਘੇਰਾ ਪਾ ਲਿਆ।

ਵਿਰੋਧ ਤੋਂ ਬਾਅਦ ਹੰਸ ਰਾਜ ਹੰਸ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ। ਇਸ ਦੇ ਜਵਾਬ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਫਿਰ ਤਾਂ ਉਨ੍ਹਾਂ ਨੂੰ ਭਾਜਪਾ ਨਾਲੋਂ ਨਾਤਾ ਤੋੜ ਲੈਣਾ ਚਾਹੀਦਾ ਹੈ ਅਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਪੁਲਿਸ ਨੇ ਸੁਰੱਖਿਆ ਪਹਿਰੇ ਵਿੱਚ ਹੰਸ ਰਾਜ ਹੰਸ ਨੂੰ ਕਿਸਾਨਾਂ ਤੋਂ ਦੂਰ ਕੀਤਾ ਅਤੇ ਰਵਾਨਾ ਕਰ ਦਿੱਤਾ।