NCB ਦੇ ਸਾਹਮਣੇ ਪੇਸ਼ ਹੋਏ ਆਰੀਅਨ ਖ਼ਾਨ, ਜ਼ਮਾਨਤ ਦੇ ਹੁਕਮ ‘ਚ ਹਫ਼ਤਾਵਾਰੀ ਹਾਜ਼ਰੀ ਵੀ ਸੀ ਸ਼ਰਤ

0
1515

ਮੁੰਬਈ | ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਬੇਟੇ ਆਰੀਅਨ ਖ਼ਾਨ, ਜਿਸ ਨੂੰ ਕਰੂਜ਼ ਡਰੱਗਜ਼ ਕੇਸ ‘ਚ ਜ਼ਮਾਨਤ ਦਿੱਤੀ ਗਈ ਸੀ, ਏਜੰਸੀ ਸਾਹਮਣੇ ਆਪਣੀ ਹਫ਼ਤਾਵਾਰੀ (ਹਰ ਸ਼ੁੱਕਰਵਾਰ) ਹਾਜ਼ਰੀ ਲਗਾਉਣ ਲਈ ਨਾਰਕੋਟਿਕਸ ਕੰਟਰੋਲ ਬਿਊਰੋ (NCB) ਸਾਹਮਣੇ ਪੇਸ਼ ਹੋਇਆ।

29 ਅਕਤੂਬਰ ਨੂੰ ਬੰਬੇ ਹਾਈ ਕੋਰਟ ਨੇ ਆਰੀਅਨ ਖ਼ਾਨ ਦਾ ਇਕ ਵਿਸਤ੍ਰਿਤ ਜ਼ਮਾਨਤ ਹੁਕਮ ਜਾਰੀ ਕੀਤਾ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਸ ਨੇ ਹਰ ਸ਼ੁੱਕਰਵਾਰ ਐੱਨ. ਸੀ. ਬੀ. ਦੇ ਸਾਹਮਣੇ ਪੇਸ਼ ਹੋਣਾ ਹੈ। ਉਸ ਨੂੰ ਆਪਣਾ ਪਾਸਪੋਰਟ ਸਰੰਡਰ ਕਰਨ ਲਈ ਕਿਹਾ ਗਿਆ ਸੀ।

ਅਦਾਲਤ ਨੇ ਤਿੰਨੋਂ ਜ਼ਮਾਨਤ ਪਟੀਸ਼ਨਰਾਂ ਆਰੀਅਨ ਖ਼ਾਨ, ਅਰਬਾਜ਼ ਮਰਚੈਂਟ ਤੇ ਮੁਨਮੁਨ ਧਮੇਚਾ ਨੂੰ ਹਰ ਸ਼ੁੱਕਰਵਾਰ ਨੂੰ ਸਵੇਰੇ 11 ਤੋਂ ਦੁਪਹਿਰ 2 ਵਜੇ ਦੇ ਵਿਚਕਾਰ ਐੱਨਸੀਬੀ ਮੁੰਬਈ ਦਫ਼ਤਰ ‘ਚ ਆਪਣੀ ਹਾਜ਼ਰੀ ਦਰਜ ਕਰਵਾਉਣ ਲਈ ਕਿਹਾ ਸੀ।

ਕੋਰਟ ਨੇ 29 ਅਕਤੂਬਰ ਤੱਕ ਤਿੰਨਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਆਰੀਅਨ ਖ਼ਾਨ ਨੂੰ 28 ਅਕਤੂਬਰ ਨੂੰ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਹਾਲਾਂਕਿ, ਉਸ ਨੂੰ 30 ਅਕਤੂਬਰ ਤੱਕ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਜਾ ਸਕਿਆ ਕਿਉਂਕਿ ਉਸ ਦੀ ਰਿਹਾਈ ਨਾਲ ਸੰਬੰਧਤ ਦਸਤਾਵੇਜ਼ ਸਮੇਂ ‘ਤੇ ਜੇਲ੍ਹ ਅਧਿਕਾਰੀਆਂ ਤੱਕ ਨਹੀਂ ਪਹੁੰਚੇ ਸਨ। ਆਰੀਅਨ ਖ਼ਾਨ ਨੂੰ 3 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ