ਜਦੋਂ ਤੱਕ ਮੈਂ ਮੁੱਖ ਮੰਤਰੀ ਹਾਂ, ਕਿਸਾਨਾਂ ਤੋਂ ਮੁਫ਼ਤ ਬਿਜਲੀ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ – ਕੈਪਟਨ

0
628

ਚੰਡੀਗੜ੍ਹ . ਕਿਸਾਨਾਂ ਕੋਲੋਂ ਮੁਫ਼ਤ ਬਿਜਲੀ ਵਾਪਸ ਲੈਣ ਦਾ ਸਵਾਲ ਹੀ ਪੈਂਦਾ ਨਹੀਂ ਹੁੰਦਾ। ਇਹ ਸ਼ਬਦ ਮੁੱਖ ਮੰਤਰੀ ਕੈਪਟਨ ਨੇ ਕਿਸਾਨਾਂ ਨੂੰ ਕਹੇ। ਕੈਪਟਨ ਨੇ ਕਿਹਾ ਇਹ ਫੈਸਲਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੇਰੀ ਸਰਕਾਰ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਦੋਂ ਤੱਕ ਮੈਂ ਇੱਥੇ ਹਾਂ, ਟਿਊਬਵੈਲਾਂ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ। ਉਹਨਾਂ ਨੇ ਕਿਹਾ ਕਿ ਪੰਜਾਬ, ਬਿਜਲੀ ਪੱਖੋਂ ਸਰਪਲੱਸ ਸੂਬਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਨੂੰ ਮੁਲਕ ਦੇ ਬਾਕੀ ਹਿੱਸਿਆਂ ਵਾਂਗ ਸਿਹਤ ਖੇਤਰ ਲਈ ਫੰਡ ਵਧਾਉਣ ਦੀ ਬਹੁਤ ਲੋੜ ਹੈ।

ਮੌਨਟੇਕ ਆਹਲੂਵਾਲੀਆ ਨੇ ਕਿਹਾ ਕਿ ਖੇਤੀਬਾੜੀ ਕਾਰੋਬਾਰ ਨੂੰ ਸੁਖਾਲਾ ਬਣਾਉਣ ਵਿੱਚ ਪੰਜਾਬ ਨੂੰ ਹੋਰ ਸੁਧਾਰ ਦੀ ਲੋੜ ਹੈ। ਉਹਨਾਂ ਨੇ ਕਿਹਾ ਕਿ ਮੀਡੀਆ ਦੀ ਰਿਪੋਰਟਾਂ ਵਿਚ ਜੋ ਕਿਸਾਨਾਂ ਦੇ ਜਾਂ ਬਿਜਲੀ, ਪਾਣੀ ਨੂੰ ਲੈ ਕੇ ਪੇਸ਼ ਕੀਤਾ ਜਾ ਰਿਹਾ ਹੈ, ਉਹ ਸਭ ਅਫਵਾਹਾਂ ਹੀ ਹਨ।