ਚੰਡੀਗੜ੍ਹ . ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਹੁਣ ਸੂਬੇ ਦੇ ਵੱਡੇ ਅਧਿਕਾਰੀ ਬਿਮਾਰ ਹੋਣ ਲੱਗੇ ਹਨ। ਅੱਜ ਸਵੇਰੇ ਚੰਡੀਗੜ੍ਹ ਤੋਂ ਵੱਡੀ ਖਬਰ ਆਈ ਹੈ ਕਿ ਪੰਜਾਬ ਦੇ ਪੰਚਾਇਤੀ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵੱਲ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਬੀਤੇ ਦਿਨੀ ਹੀ ਡਾਇਰੈਕਟਰ ਨੇ ਪੰਚਾਇਤੀ ਮੰਤਰੀ ਤ੍ਰਿਪਤ ਸਿੰਘ ਬਾਜਵਾ ਨਾਲ ਬੈਠਕ ਕੀਤੀ ਸੀ ਜਿਸ ਵਿਚ ਆਈਏਐਸ ਤੇ ਆਈਪੀਐਸ ਅਧਿਕਾਰੀ ਵੀ ਸ਼ਾਮਲ ਸੀ।
ਦੱਸਿਆ ਦਾ ਰਿਹਾ ਹੈ ਕਿ ਹੁਣ ਮੰਤਰੀ ਬਾਜਵਾ ਸਮੇਤ ਸਾਰੇ ਵੱਡੇ ਅਧਿਕਾਰੀਆਂ ਦਾ ਕੋਰੋਨਾ ਟੈਸਟ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਆਈਏਐਸ ਅਧਿਕਾਰੀ ਵਿਪੁਲ ਉਜਵੱਲ ਦੀ ਪਤਨੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।