ਫਿਰੋਜ਼ਪੁਰ . ਕਰਫਿਊ ਵਿੱਚ ਥੋੜੀ ਜਿਹੀ ਢਿੱਲ ਮਗਰੋਂ ਲੋਕ ਸੋਸ਼ਲ ਡਿਸਟੈਂਸਿੰਗ ਦਾ ਖਿਆਲ ਹੀ ਭੁੱਲ ਜਾਂਦੇ ਹਨ। ਅੱਜ ਸਵੇਰ 11 ਵਜੇ ਦੇ ਤਾਜ਼ਾ ਹਾਲਾਤ ਉਸ ਵੇਲੇ ਦੇਖਣ ਨੂੰ ਮਿਲੇ ਜਦੋ ICICI ਬੈਂਕ ਦੇ ਬਾਹਰ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ ਤੇ ਕਿਤੇ ਵੀ ਸੋਸ਼ਲ ਡਿਸਟੈਂਸ ਦੇਖਣ ਨੂੰ ਨਹੀਂ ਮਿਲਿਆ ਤੇ ਪ੍ਰਸਾਸ਼ਨ ਵੱਲੋ ਦਿੱਤੀ ਢਿੱਲ ਦੀਆ ਲੋਕਾਂ ਵੱਲੋ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਸੀ

ਘਰ ਵਿੱਚ ਰਹੋ ਤੇ ਸੇਫ ਰਹੋ – ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।