ਕਾਲੋਮਾਜਰਾ (01 ਸਤੰਬਰ 2026) ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਵੱਲੋਂ ਸੀ.ਐਚ.ਸੀ ਕਾਲੋਮਾਜਰਾ ਵਿਖੇ ਸਮੂਹ ਐਲ.ਐਚ.ਵੀ ਅਤੇ ਏ.ਐਨ.ਐਮ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਮੂਹ ਸਿਹਤ ਪ੍ਰੋਗਰਾਮਾਂ ਜਿਵੇਂ ਟੀਕਾਕਰਨ, ਏ.ਐਨ.ਸੀ ਚੈੱਕ ਅਪ, ਐਨ.ਸੀ.ਡੀ, ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਰਜਿਸਟਰੇਸ਼ਨ, ਐਚ.ਪੀ.ਵੀ, ਹਾਈ ਰਿਸਕ ਗਰਭਵਤੀ ਮਹਿਲਾ ਦੇ ਘਰ ਦਾ ਦੌਰਾ, ਡੇਂਗੂ ਅਤੇ ਐਂਟੀ ਰੇਬੀਜ਼ ਆਦਿ ਸੰਬੰਧੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਵਿਸ਼ੇਸ਼ ਤੌਰ ਤੇ ਹਦਾਇਤ ਕੀਤੀ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਇਸ ਮੌਕੇ ਡੇਂਗੂ ਸੀਜ਼ਨ ਨੂੰ ਵੇਖਦਿਆਂ ਆਮ ਲੋਕਾਂ ਵਿੱਚ ਡੇਂਗੂ ਦੇ ਲੱਛਣਾਂ ਅਤੇ ਰੋਕਥਾਮ ਸਬੰਧੀ ਜਾਗਰੂਕਤਾ ਫੈਲਾਉਣ ਲਈ ਕਿਹਾ ਤਾਂ ਜੋ ਸਮੇਂ ਸਿਰ ਡੇਂਗੂ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਸਮੂਹ ਆਸ਼ਾ ਵਰਕਰਾਂ ਨੂੰ ਡੇਂਗੂ ਸਰਵੇ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਆਮ ਲੋਕਾਂ ਵਿੱਚ ਸਿਹਤ ਸੇਵਾਵਾਂ ਅਤੇ ਪ੍ਰੋਗਰਾਮਾਂ ਸਬੰਧੀ ਵਧੇਰੇ ਜਾਗਰੂਕਤਾ ਲਿਆਉਣ ਲਈ ਕਿਹਾ ਤਾਂ ਜੋ ਆਮ ਲੋਕ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਆਸ਼ਾ ਵਰਕਰਾਂ ਰਾਹੀਂ ਗਰਭਵਤੀ ਮਹਿਲਾਵਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਜਣੇਪੇ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਮੀਟਿੰਗ ਕਰਨ ਦਾ ਮੁੱਖ ਮਕਸਦ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਮੂਹ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸਮੇਂ ਸਮੇਂ ਸਿਰ ਪ੍ਰੋਗਰਾਮਾਂ ਸੰਬੰਧੀ ਸਮੀਖਿਆ ਕਰਨਾ ਹੈ । ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਯੋਗ ਉਪਰਾਲਿਆਂ ਰਾਹੀਂ ਜ਼ਮੀਨੀ ਪੱਧਰ ਤੇ ਸਿਹਤ ਸਹੂਲਤਾਂ ਨੂੰ ਪਹੁੰਚਾਉਣਾ ਸਾਡਾ ਪਹਿਲਾ ਫਰਜ਼ ਹੈ ਜਿਸ ਲਈ ਸਿਹਤ ਵਿਭਾਗ ਹਮੇਸ਼ਾ ਯਤਨਸ਼ੀਲ ਹੈ। ਉਨ੍ਹਾਂ ਇਹ ਵੀ ਕਿ ਸਮੇਂ-ਸਮੇਂ ਸਿਰ ਸਿਹਤ ਵਿਭਾਗ ਵੱਲੋਂ ਦਿਤੇ ਜਾਂਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਮੋਨਿਕਾ ਬੀ.ਈ.ਈ, ਐਲ.ਐਚ.ਵੀ ਕੁਲਵਿੰਦਰ ਕੌਰ, ਐਲ.ਐਚ.ਵੀ ਹਰਬੰਸ ਕੌਰ ਅਤੇ ਸਮੂਹ ਏ.ਐਨ.ਐਮ ਹਾਜ਼ਰ ਸਨ।








































