ਭਾਜਪਾ ਦੇ ਹੋਏ ਕਾਂਗਰਸ ਦੇ ਸੀਨੀਅਰ ਆਗੂ ਰਹੇ ਅਸ਼ਵਨੀ ਸੇਖੜੀ, ਅਮਿਤ ਸ਼ਾਹ ਦੀ ਮੌਜੂਦਗੀ ‘ਚ ਜੁਆਇਨ ਕੀਤੀ BJP

0
550

ਚੰਡੀਗੜ੍ਹ| ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਸ਼ਵਨੀ ਸੇਖੜੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਭਾਜਪਾ ਨੂੰ ਜੁਆਇਨ ਕੀਤਾ। ਅਸ਼ਵਨੀ ਸੇਖੜੀ ਕਾਂਗਰਸ ਦੇ ਸੀਨੀਅਰ ਆਗੂ ਹਨ ਤੇ ਚਾਰ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ।

ਭਾਜਪਾ ਵਿਚ ਸ਼ਾਮਲ ਹੁੰਦਿਆਂ ਅਸ਼ਵਨੀ ਸੇਖੜੀ ਨੇ ਕਿਹਾ ਕਿ ਮੈਨੂੰ ਜੋ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ, ਮੈਂ ਉਸ ਨੂੰ ਪੂਰਾ ਕਰਾਂਗਾ, ਜੋ ਵੀ ਕੰਮ ਦਿੱਤਾ ਜਾਵੇਗਾ, ਮੈਂ ਉਸ ਨੂੰ ਬਾਖੂਬੀ ਨਿਭਾਵਾਂਗਾ। ਬਹੁਤ ਸਾਰੇ ਲੋਕ ਹਨ ਜੋ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ, ਹੌਲੀ-ਹੌਲੀ ਲੋਕ ਆ ਰਹੇ ਹਨ। ਅੱਜ ਮੈਂ ਆਇਆ ਹਾਂ, ਬਹੁਤ ਸਾਰੇ ਲੋਕ ਹਨ ਜੋ ਭਾਜਪਾ ਵਿੱਚ ਆਉਣਗੇ।

ਜ਼ਿਕਰਯੋਗ ਕਿ ਕਾਂਗਰਸ ਦੇ ਕਈ ਸੀਨੀਅਰ ਆਗੂ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ ਅਤੇ ਹੁਣ ਇਸ ਧੜੇ ਨੇ ਪੰਜਾਬ ਇਕਾਈ ‘ਤੇ ਕਬਜ਼ਾ ਕਰ ਲਿਆ ਹੈ। ਇਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਵੀ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਸਨ। ਉਨ੍ਹਾਂ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ, ਬਲਬੀਰ ਸਿੰਘ ਸਿੱਧੂ, ਰਾਣਾ ਸੋਢੀ, ਰਾਜ ਕੁਮਾਰ ਅਤੇ ਹੋਰ ਕਈ ਪਹਿਲਾਂ ਹੀ ਭਾਜਪਾ ਦਾ ਹਿੱਸਾ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ