ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1, ਅਬੋਹਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਭੀਮ ਸੈਨ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜ਼ਿਲ੍ਹਾ ਫ਼ਾਜ਼ਿਲਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਭੀਮ ਸੈਨ ਨੇ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਏ.ਐਸ.ਆਈ. ਨੇ 17 ਮਾਰਚ, 2023 ਨੂੰ ਉਸਦੇ ਮੋਬਾਈਲ ‘ਤੇ ਕਾਲ ਕੀਤੀ ਸੀ ਕਿ ਇਕ ਮਹਿਲਾ ਨੇ ਉਸ (ਭੀਮ ਸੈਨ) ਖ਼ਿਲਾਫ਼ ਛੇੜਛਾੜ ਦੀ ਸ਼ਿਕਾਇਤ ਕੀਤੀ ਹੈ। ਅਗਲੇ ਦਿਨ ਸ਼ਿਕਾਇਤਕਰਤਾ ਆਪਣੇ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ ਦੇ ਵਸਨੀਕ ਸਿਪਾਹੀ ਰਾਜ ਕੁਮਾਰ ਨੂੰ ਨਾਲ ਲੈ ਕੇ ਸਿਟੀ ਥਾਣਾ -1, ਅਬੋਹਰ ਵਿਖੇ ਗਿਆ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਉਸ ਖ਼ਿਲਾਫ਼ ਆਈ ਛੇੜਛਾੜ ਦੀ ਸ਼ਿਕਾਇਤ ਦਾ ਨਿਬੇੜਾ ਕਰਨ ਅਤੇ ਰਾਜ਼ੀਨਾਮਾ ਕਰਵਾਉਣ ਬਦਲੇ 1 ਲੱਖ ਰੁਪਏ ਰਿਸ਼ਵਤ ਮੰਗੀ ਸੀ। ਵਾਰ-ਵਾਰ ਬੇਨਤੀ ਕਰਨ ‘ਤੇ ਏ.ਐਸ.ਆਈ. 50 ਹਜ਼ਾਰ ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਸੇ ਦਿਨ ਉਸ (ਭੀਮ ਸੈਨ) ਕੋਲੋਂ 20 ਹਜ਼ਾਰ ਰੁਪਏ ਲੈ ਲਏ। ਇਸ ਉਪਰੰਤ ਉਕਤ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਰਿਸ਼ਵਤ ਦੀ ਬਕਾਇਆ ਰਕਮ ਦੇਣ ਲਈ ਮਜਬੂਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਸ਼ਿਕਾਇਤਕਰਤਾ ਨੇ 26 ਮਾਰਚ, 2023 ਨੂੰ ਕਾਂਸਟੇਬਲ ਰਾਜ ਕੁਮਾਰ ਦੇ ਮੋਬਾਈਲ ਨੰਬਰ ‘ਤੇ ਗੂਗਲ ਪੇਅ ਰਾਹੀਂ 15 ਹਜ਼ਾਰ ਰੁਪਏ ਹੋਰ ਅਦਾ ਕੀਤੇ। ਜਦੋਂ ਸ਼ਿਕਾਇਤਕਰਤਾ ਨੇ ਰਾਜ਼ੀਨਾਮੇ ਦੀ ਕਾਪੀ ਮੰਗੀ ਤਾਂ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਦੇ ਬਕਾਇਆ 15 ਹਜ਼ਾਰ ਰੁਪਏ ਮੰਗ ਲਏ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਟ੍ਰੈਪ ਲਗਾ ਕੇ ਉਕਤ ਏ.ਐਸ.ਆਈ. ਅਤੇ ਸਿਪਾਹੀ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਉਕਤ ਏ.ਐਸ.ਆਈ. ਅਤੇ ਕਾਂਸਟੇਬਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ